ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਸੰਗਰੂਰ ਵਿਖੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਰਹੇ।
ਮਜੀਠੀਆ ਦੀ ਇੱਛਾ, ਸੰਗਰੂਰ ਤੋਂ ਚੋਣ ਲੜਨ ਢੀਂਡਸਾ - sangrur
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਸੰਗਰੂਰ ਵਿਖੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮਜੀਠੀਆ ਨੇ ਪਰਮਿੰਦਰ ਢੀਂਡਸਾ ਦੀ ਸ਼ਾਨ 'ਚ ਕਸੀਦੇ ਪੜ੍ਹੇ।
ਫ਼ੋਟੋ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਪਰਮਿੰਦਰ ਢੀਂਡਸਾ ਦੀ ਸ਼ਾਨ 'ਚ ਕਸੀਦੇ ਪੜ੍ਹੇ। ਮਜੀਠੀਆ ਨੇ ਕਿਹਾ ਕਿ ਕਿਸੇ ਵੀ ਉਮੀਦਵਾਰ ਨੂੰ ਟਿਕਟ ਦੇਣਾ ਪਾਰਟੀ ਦੇ ਹੱਥ ਹੈ ਪਰ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਪਰਮਿੰਦਰ ਢੀਂਡਸਾ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਚੋਣ ਲੜਨ। ਉਨ੍ਹਾਂ ਕਿਹਾ ਕਿ ਢੀਂਡਸਾ ਪੰਜਾਬ ਦੇ ਮੁੱਦਿਆਂ ਨੂੰ ਵਿਧਾਨ ਸਭਾ 'ਚ ਸਭ ਤੋਂ ਵਧੀਆ ਤਰੀਕੇ ਨਾਲ ਚੁੱਕਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਭਗਵੰਤ ਮਾਨ ਨੇ ਸੰਗਰੂਰ ਲਈ ਕੁਝ ਨਹੀਂ ਕੀਤਾ।