ਮਲੇਰਕੋਟਲਾ: ਲੌਕਡਾਊਨ ਦੌਰਾਨ ਭਾਜਪਾ ਵਰਕਰਾਂ ਤੇ ਆਗੂਆਂ ਵੱਲੋਂ ਸੜਕਾਂ ਉੱਤੇ ਉੱਤਰ ਕੇ ਮਲੇਰਕੋਟਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ।
ਭਾਜਪਾ ਆਗੂਆਂ ਨੇ ਕਿਹਾ ਕਿ ਸਿਵਲ ਹਸਪਤਾਲ ਨੂੰ ਜਾਣ ਵਾਲੀ ਸੜਕ ਉੱਤੇ ਬਹੁਤ ਹੀ ਡੂੱਘੇ ਟੋਏ ਪਏ ਹੋਏ ਹਨ ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਖ਼ਾਸੀ ਦਿਕੱਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੜਕਾਂ ਟੁੱਟੀਆਂ ਹੋਣ ਕਰਕੇ ਇੱਥੇ ਕਾਫ਼ੀ ਭਿਆਨਕ ਹਾਦਸੇ ਵੀ ਵਾਪਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਇਹ ਟੋਏ ਪਾਣੀ ਨਾਲ ਭਰ ਕੇ ਤਲਾਬ ਦਾ ਰੂਪ ਧਾਰ ਲੈਂਦੇ ਹਨ ਜਿਸ ਨਾਲ ਹਾਦਸੇ ਵਾਪਰਨ ਦਾ ਖ਼ਦਸ਼ਾ ਹੋਰ ਵੀ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਹਸਪਤਾਲ ਦੀ ਸੜਕ ਦਾ ਹਾਲ ਨਹੀਂ ਹੈ ਮਲੇਰਕੋਟਲਾ ਸ਼ਹਿਰ ਦੀ ਹਰ ਸੜਕ ਦੀ ਹਾਲਤ ਖ਼ਸਤਾ ਹੋਈ ਪਈ ਹੈ। ਸ਼ਹਿਰ ਦੇ ਬੱਸ ਸਟੈਂਡ ਦੀ ਸੜਕ, ਜ਼ੀਰਕ ਚੌਂਕ ਤੇ ਹੋਰ ਵੀ ਸੜਕਾਂ ਵਿੱਚ ਟੋਏ ਪਏ ਹੋਏ ਹਨ।