ਸੰਗਰੂਰ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਵਿਰੋਧੀ ਲਗਾਤਾਰ ਸੂਬਾ ਸਰਕਾਰ 'ਤੇ ਨਿਸ਼ਾਨੇ ਵਿੰਨ੍ਹ ਰਹੇ ਹਨ। ਸੋਮਵਾਰ ਨੂੰ ਪੰਜਾਬ 'ਚ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਦੀ ਜ਼ਿਲ੍ਹਾ ਇਕਾਈ ਨੇ ਸ਼ਰਾਬ ਮਾਮਲੇ 'ਤੇ ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ।
ਸ਼ਰਾਬ ਕਾਂਡ: ਭਾਜਪਾ ਨੇ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਦਿੱਤਾ ਧਰਨਾ - ਸ਼ਰਾਬ ਕਾਂਡ ਪੰਜਾਬ
ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਭਾਜਪਾ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਬਾਹਰ ਧਰਨਾ ਦਿੱਤਾ।
ਸ਼ਰਾਬ ਕਾਂਡ: ਭਾਜਪਾ ਨੇ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਦਿੱਤਾ ਧਰਨਾ
ਭਾਜਪਾ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਸਿੰਗਲਾ ਦੀ ਰਿਹਾਇਸ਼ ਬਾਹਰ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਦੀਪ ਦਿਓਲ ਨੇ ਕਿਹਾ ਕਿ ਸੂਬੇ ਵਿੱਚ ਸਰਗਰਮ ਸ਼ਰਾਬ ਮਾਫੀਆ ਅਤੇ ਨਾਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਜਿਹੜੇ ਵਿਭਾਗਾਂ ਦੀ ਲਾਪਰਵਾਹੀ ਕਰਕੇ ਇਹ ਘਟਨਾ ਹੋਈ ਹੈ, ਉਹ ਖ਼ੁਦ ਮੁੱਖ ਮੰਤਰੀ ਦੇ ਅਧੀਨ ਹਨ। ਉਨ੍ਹਾਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।