ਮਲੇਰਕੋਟਲਾ: ਸ਼ਹਿਰ ਦੇ ਸਰਕਾਰੀ ਕਾਲਜ ਦੇ ਵਿੱਚ ਇੱਕ ਪੰਜਾਬੀ ਪੁਸਤਕ ਮੇਲਾ ਲਗਾਇਆ ਗਿਆ ਜਿਸ ਦੇ ਵਿੱਚ ਸਕੂਲਾਂ ਦੇ ਬੱਚਿਆਂ ਨੇ ਇੱਥੇ ਅਲੱਗ-ਅਲੱਗ ਪੰਜਾਬੀ ਲੇਖਕਾਂ ਦੀਆਂ ਲਿਖੀਆਂ ਹੋਈਆਂ ਕਿਤਾਬਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਾਹਿਤ ਜਗਤ ਦੀਆਂ ਉੱਘੀਆਂ ਹਸਤੀਆਂ ਨੂੰ ਲੇਖਕਾਂ ਨੇ ਦਿੱਤੀ ਸ਼ਰਧਾਂਜਲੀ
ਮਲੇਰਕੋਟਲਾ 'ਚ ਲੇਖਕਾਂ ਨੇ ਸਾਹਿਤ ਜਗਤ ਦੀਆਂ ਉੱਘੀਆਂ ਹਸਤੀਆਂ ਪਦਮ ਸ੍ਰੀ ਡਾਕਟਰ ਦਲੀਪ ਕੌਰ ਟਿਵਾਣਾ ਅਤੇ ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਫ਼ੋਟੋ
ਪਦਮ ਸ੍ਰੀ ਡਾਕਟਰ ਦਲੀਪ ਕੌਰ ਟਿਵਾਣਾ ਅਤੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਦੇਹਾਂਤ ਤੋਂ ਬਾਅਦ ਸਾਹਿਤ ਜਗਤ ਚ ਸੋਗ ਦੀ ਲਹਿਰ ਹੈ। ਪੁਸਤਕ ਮੇਲੇ ਮੌਕੇ ਲੇਖਕਾਂ ਨੇ ਕਿਹਾ ਕਿ ਸਾਹਿਤ ਦੇ ਦੋ ਅਨਮੋਲ ਰਤਨਾਂ ਦਾ ਦੁਨੀਆਂ ਤੋਂ ਜਾਣ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਡਾਕਟਰ ਦਲੀਪ ਕੌਰ ਟਿਵਾਣਾ ਅਤੇ ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਉਨ੍ਹਾਂ ਦੀ ਜੀਵਨੀ ਤੇ ਪ੍ਰਕਾਸ਼ ਪਾਉਂਦਿਆਂ ਉਨ੍ਹਾਂ ਉੱਘੀਆਂ ਹਸਤੀਆਂ ਨੂੰ ਯਾਦ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।