ਸੰਗਰੂਰ: ਪਿੰਡ ਚੌਂਦਾ ‘ਚ ਇੱਕ ਆਸ਼ਕ ਵੱਲੋਂ ਆਪਣੀ ਪ੍ਰੇਮਿਕਾ ਦੇ ਘਰ ਦੇ ਬਾਹਰ ਖੁਦ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸੇ ਨੌਜਵਾਨ ਨੂੰ ਪਿੰਡ ਵਾਲਿਆਂ ਨੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਉਸ ਨੂੰ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ, ਉਥੇ ਵੀ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਨੌਜਵਾਨ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਗੁਰਧਿਆਨ ਸਿੰਘ ਦੇ ਪਿੰਡ ਚੌਂਦਾ ਦੀ ਕੁੜੀ ਨਾਲ ਪਿਛਲੇ ਕਈ ਸਾਲਾਂ ਤੋਂ ਪ੍ਰੇਮ ਸਬੰਧ ਸਨ। 12 ਮਾਰਚ ਨੂੰ ਕੁੜੀ ਨੇ ਉਸ ਨੂੰ ਫ਼ੋਨ ਕਰ ਕੇ ਆਪਣੇ ਘਰ ਬੁਲਾ ਲਿਆ। ਮੁੰਡੇ ਮੁਤਾਬਕ ਉਥੇ ਮੌਜੂਦ ਕੁੜੀ ਦੀ ਮਾਂ ਛਿੰਦਰ ਕੌਰ ਨੇ ਉਸ ਨੂੰ ਲੱਗ ਲਗਾ ਦਿੱਤੀ, ਜਦਕਿ ਸੀਸੀਟੀਵੀ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਉਹ ਖੁਦ ‘ਤੇ ਤੇਲ ਛਿੜਕ ਰਿਹਾ ਹੈ।