ਪੰਜਾਬ

punjab

By

Published : Aug 2, 2019, 11:13 PM IST

ETV Bharat / state

ਮਲੇਰਕੋਟਲਾ: ਡਰੇਨ 'ਚ ਪਿਆ ਪਾੜ, ਫ਼ਸਲਾਂ ਤਬਾਹ

ਡਰੇਨ ਦੇ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਵੱਡੀ ਡਰੇਨ ਦੇ ਵਿੱਚ ਪਾੜ ਪੂਰਨ ਵਾਸਤੇ ਕਿਸੇ ਵੀ ਉੱਚ ਅਧਿਕਾਰੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਜੇਕਰ ਛੇਤੀ ਇਹ ਪਾੜ ਬੰਦ ਨਾ ਕੀਤਾ ਗਿਆ ਤਾਂ ਵੱਧ ਨੁਕਸਾਨ ਹੋਵੇਗਾ।

ਫ਼ੋਟੋ

ਮਲੇਰਕੋਟਲਾ: ਪਿੰਡ ਨੌਧਰਾਣੀ ਵਿਖੇ ਵੱਡੀ ਲਸਾੜਾ ਡਰੇਨ ਦੇ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਪਹਿਲਾਂ ਵੀ ਇਸ ਡਰੇਨ ਵਿੱਚ ਪਾੜ ਪਿਆ ਸੀ ਅਤੇ ਡਰੇਨ ਦੇ ਵਿਚਲੇ ਪਾੜ ਨੂੰ ਪੂਰਨ ਵਾਸਤੇ ਕਿਸੇ ਵੀ ਉੱਚ ਅਧਿਕਾਰੀ ਨੇ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ ਅਤੇ ਜੇਕਰ ਛੇਤੀ ਹੀ ਇਹ ਪਾੜ ਬੰਦ ਨਾ ਕੀਤਾ ਗਿਆ ਤਾਂ ਵੱਧ ਨੁਕਸਾਨ ਹੋ ਸਕਦਾ ਹੈ।

ਵੀਡੀਓ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਡਰੇਨ ਦੀ ਸਫ਼ਾਈ ਨਾ ਹੋਣ ਕਰਕੇ ਡਰੇਨ ਵਿੱਚ ਵਾਰ-ਵਾਰ ਪਾੜ ਪੈ ਜਾਂਦਾ ਹੈ ਜਿਸ ਕਾਰਨ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਡੁੱਬ ਕੇ ਖ਼ਰਾਬ ਹੋ ਜਾਂਦੀਆਂ ਹਨ। ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਪੱਕਾ ਪ੍ਰਬੰਧ ਕਰਨ ਲਈ ਬਹੁਤ ਵਾਰ ਬੇਨਤੀ ਕੀਤੀ ਗਈ ਪਰ ਪ੍ਰਸ਼ਾਸਨ ਨੇ ਇਸ 'ਤੇ ਕੋਈ ਸੁਣਵਾਈ ਨਹੀਂ ਕੀਤੀ।

ਕਿਸਾਨਾਂ ਨੇ ਕਿਹਾ ਕਿ ਇਸ ਡਰੇਨ ਦੇ ਪਾੜ ਨਾਲ ਉਨ੍ਹਾਂ ਦੀ 100 ਏਕੜ ਦੇ ਕਰੀਬ ਫ਼ਸਲ ਤਬਾਹ ਹੋ ਗਈ ਹੈ। ਕਿਸਾਨਾਂ ਨੇ ਕਿਹਾ ਕਿ ਸਾਰੇ ਨੁਕਸਾਨ ਦੀ ਜ਼ਿੰਮੇਵਾਰੀ ਪ੍ਰਸ਼ਾਸ਼ਨ ਦੀ ਹੋਵੇਗੀ ਕਿਉਂਕਿ ਜੇਕਰ ਸਮਾਂ ਰਹਿੰਦਿਆਂ ਇਸ ਪਾੜ ਨੂੰ ਨਾ ਪੂਰਿਆ ਗਿਆ ਰਾਤੋਂ ਰਾਤ ਨੁਕਸਾਨ ਅਨੁਮਾਨ ਤੋਂ ਜ਼ਿਆਦਾ ਹੋਵੇਗਾ।

ABOUT THE AUTHOR

...view details