ਪੰਜਾਬ

punjab

ETV Bharat / state

ਮਲੇਰਕੋਟਲਾ ਵਿੱਚ ਆਪਸੀ ਭਾਈਚਾਰਾ ਕਾਇਮ, ਪ੍ਰਸ਼ਾਸਨ ਫਿਰ ਵੀ ਚੌਕਸ - ਮਾਲੇਰਕੋਟਲਾ ਵਿੱਚ ਆਪਸੀ ਭਾਈਚਾਰਾ ਕਾਇਮ

ਅਯੁੱਧਿਆ ਰਾਮ ਮੰਦਰ ਦੀ ਉਸਾਰੀ ਸਬੰਧੀ ਮਾਣਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਮਲੇਰਕੋਟਲਾ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਐਸ.ਡੀ.ਐਮ. ਤੇ ਪੁਲਿਸ ਦੀ ਅਗਵਾਈ ਹੇਠ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ।

ਫ਼ੋਟੋ

By

Published : Nov 9, 2019, 5:46 PM IST

ਮਲੇਰਕੋਟਲਾ: ਅਯੁੱਧਿਆ ਰਾਮ ਮੰਦਰ ਦੀ ਉਸਾਰੀ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਮਲੇਰਕੋਟਲਾ ਤੇ ਆਸ-ਪਾਸ ਦੇ ਖੇਤਰਾਂ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਐਸ.ਡੀ.ਐਮ. ਅਤੇ ਪੁਲਿਸ ਦੀ ਅਗਵਾਈ ਹੇਠ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਐਸ.ਡੀ.ਐਮ. ਦਫਤਰ ਮਲੇਰਕੋਟਲਾ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਟਰੱਕ ਯੂਨੀਅਨ ਚੌਂਕ, ਕਾਲਜ ਰੋਡ, ਪਿਪਲੀ ਵਾਲਾ ਪਟਰੌਲ ਪੰਪ, ਵੱਡੀ ਈਦਗਾਹ, ਰਾਏਕੋਟ ਰੋਡ ਤੋਂ ਹੁੰਦਾ ਹੋਇਆ ਵਾਪਸ ਐਸ.ਡੀ.ਐਮ. ਦਫਤਰ ਮਲੇਰਕੋਟਲਾ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ, ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਸਵੇਰੇ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵਿੱਚ ਪੀਸ ਕਮੇਟੀ ਦੀ ਇੱਕ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਸ਼ਹਿਰ ਦੀਆਂ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਪਾਂਥੇ ਨੇ ਮੀਟਿੰਗ ਹਾਜ਼ਰ ਸਮੂਹ ਨੁਮਾਇੰਦਿਆਂ ਨੂੰ ਸ਼ਹਿਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਕਿਹਾ।

ਵੀਡੀਓ

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੀਟਿੰਗ ਵਿੱਚ ਹਾਜ਼ਰ ਸਮੂਹ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਸਬ ਡਵੀਜ਼ਨ ਮਲੇਰਕੋਟਲਾ ਵਿਚ 9 ਨਵੰਬਰ ਤੋਂ 12 ਨਵੰਬਰ ਤੱਕ ਇੰਟਰਨੈਟ ਸੇਵਾਵਾਂ ਠੱਪ ਰੱਖੀਆਂ ਜਾਣ ਤਾਂ ਜੋ ਸੋਸ਼ਲ ਮੀਡੀਆ ਰਾਹੀਂ ਸ਼ਰਾਰਤੀ ਅਨਸਰਾਂ ਨੂੰ ਮਾਹੌਲ ਖ਼ਰਾਬ ਕਰਨ ਦਾ ਮੌਕਾ ਨਾ ਮਿਲ ਸਕੇ।

ਪਾਂਥੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਅਤੇ ਸ਼ਹਿਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਡਿਊਟੀ ਮੈਜਿਸਟਰੇਟ ਤਾਇਨਾਤ ਕੀਤੇ ਜਾ ਚੁੱਕੇ ਹਨ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਸਟਾਫ ਨੂੰ 24 ਘੰਟੇ ਹੈਡ ਕੁਆਰਟਰ 'ਤੇ ਹਾਜ਼ਰ ਰਹਿਣ ਲਈ ਕਿਹਾਗਿਆ ਹੈ। ਪਾਂਥੇ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਪਾਂਥੇ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਫੋਨ ਕਰਕੇ ਸੂਚਿਤ ਕਰ ਸਕਦਾ ਹੈ।

ਪਾਂਥੇ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਹਿਤਿਆਤੀ ਕਦਮ ਚੁੱਕਦਿਆਂ ਸਬ ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿੱਚ ਪੈਂਦੇ ਸਮੂਹ ਪੈਟਰੋਲਪੰਪ ਮਾਲਕਾਂ ਨੂੰ ਸਖ਼ਤ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਬੋਤਲ, ਕੇਨ, ਡਰੰਮ ਆਦਿ ਵਿੱਚ ਖੁੱਲ੍ਹਾ ਪੈਟਰੌਲ ਜਾਂ ਡੀਜ਼ਲ ਨਾ ਦਿੱਤਾ ਜਾਵੇ। ਇਸੇ ਤਰ੍ਹਾਂ ਸਬ ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਚ ਸਥਿਤ ਵੱਖ-ਵੱਖ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਵੀ ਹਦਾਇਤ ਕਰ ਦਿੱਤੀ ਗਈ ਹੈ ਕਿ ਆਪਣੇ ਆਪਣੇ ਗੋਦਾਮਾਂ ਦੀ ਸੁਰੱਖਿਆ ਨਿੱਜੀ ਤੌਰ ਤੇ ਯਕੀਨੀਬਣਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ।

ਸਿਵਲ ਹਸਪਤਾਲ ਮਾਲੇਰਕੋਟਲਾ, ਅਹਿਮਦਗੜ੍ਹ, ਅਮਰਗੜ੍ਹਅਤੇ ਪੰਜਗਰਾਈਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੈਡੀਕਲ ਸਟਾਫ ਨੂੰ 24 ਘੰਟੇ ਹੈਡਕੁਆਰਟਰ 'ਤੇ ਹਾਜ਼ਰ ਰਹਿਣ ਲਈ ਪਾਬੰਦ ਕੀਤਾ ਜਾਵੇ ਅਤੇ ਐਂਬੂਲੈਂਸਾਂ ਵੀ ਹਰ ਸਮੇਂ ਤਿਆਰ ਰੱਖੀਆਂ ਜਾਣ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਨੂੰ ਵੀ ਲੋੜ ਪੈਣ 'ਤੇ ਨਾਲ ਲੱਗਦੇ ਸ਼ਹਿਰਾਂ ਵਿੱਚੋਂ ਫਾਇਰ ਗੱਡੀਆਂ ਮੰਗਵਾਉਣ ਲਈ ਪ੍ਰਬੰਧ ਕਰਨ ਲਈ ਲਿਖ ਦਿੱਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਨੂੰਨ ਨੂੰ ਆਪਣੇ ਹੱਥ 'ਚ ਨਹੀ ਲੈਣ ਦਿੱਤਾ ਜਾਵੇਗਾ ਅਤੇ ਹਰ ਪਾਸੇ ਫੋਰਸ ਲਗਾ ਦਿੱਤੀ ਗਈ ਹੈ ਤੇ ਲੋਕਾਂ ਨੂੰ ਵੀ ਚਾਹੀਦਾ ਹੈ ਕੇ ਅਮਨ ਸ਼ਾਨਤੀ ਬਣਾਏ ਰੱਖਣ।

ABOUT THE AUTHOR

...view details