ਪੰਜਾਬ

punjab

ETV Bharat / state

ਕੇਂਦਰ ਤੇ ਸੂਬਾ ਸਰਕਾਰ ਵੈਟ ਘਟਾ ਕੇ ਪੈਟਰੋਲੀਅਮ ਕੀਮਤਾਂ ਕੰਟਰੋਲ ਕਰਨ: ਢੀਂਡਸਾ - ਕੇਂਦਰ ਅਤੇ ਸੂਬਾ ਸਰਕਾਰ ਵੈਟ ਘਟਾ ਕੇ

ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਕੋਈ ਚਾਰ ਵਾਅਦੇ ਵੀ ਪੂਰੇ ਕਰਦੇ ਹਨ ਤਾਂ ਲੋਕ ਕਾਫ਼ੀ ਹੱਦ ਤਕ ਸੰਤੁਸ਼ਟ ਹੋ ਜਾਣਗੇ। ਇਹ ਵਿਚਾਰ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਚੇਤਾ ਕਰਾਉਂਦਿਆਂ ਕਹੇ।

ਤਸਵੀਰ
ਤਸਵੀਰ

By

Published : Feb 28, 2021, 10:12 PM IST

ਸੰਗਰੂਰ: ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਵਾਅਦੇ ਤਾਂ ਬਹੁਤ ਕੀਤੇ ਸਨ, ਪ੍ਰੰਤੂ ਉਨ੍ਹਾਂ ਵਿੱਚੋਂ ਕੋਈ ਚਾਰ ਵਾਅਦੇ ਵੀ ਪੂਰੇ ਕਰਦੇ ਹਨ ਤਾਂ ਲੋਕ ਕਾਫ਼ੀ ਹੱਦ ਤਕ ਸੰਤੁਸ਼ਟ ਹੋ ਜਾਣਗੇ। ਇਹ ਵਿਚਾਰ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਚੇਤਾ ਕਰਾਉਂਦਿਆਂ ਕਿਹਾ ਕਿ ਕਿਸਾਨੀ ਕਰਜ਼ੇ ਮੁਆਫ਼ ਕਰਨ ਦਾ ਵਾਅਦਾ, ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰੇ।

ਸੂਬਾ ਤੇ ਕੇਂਦਰ ਸਰਕਾਰ ਨੂੰ ਅਸਤੀਫ਼ਾ ਦੇ ਲਾਂਭੇ ਹੋ ਜਾਣਾ ਚਾਹੀਦਾ ਹੈ: ਢੀਂਡਸਾ

ਕੇਂਦਰ ਤੇ ਸੂਬਾ ਸਰਕਾਰ ਵੈਟ ਘਟਾ ਕੇ ਪੈਟਰੋਲੀਅਮ ਕੀਮਤਾਂ ਕੰਟਰੋਲ ਕਰਨ: ਢੀਂਡਸਾ

ਉਨ੍ਹਾਂ ਪੈਟਰੋਲੀਅਮ ਵਸਤਾਂ ਦੀਆਂ ਰੋਜਾਨਾ ਵਧਦੀਆਂ ਕੀਮਤਾਂ ਦੇ ਮੁੱਦੇ ’ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੰਟਰੋਲ ਕਰਨ ਲਈ ਵੈਟ ਘਟਾਉਣਾ ਚਾਹੀਦਾ ਹੈ, ਜੇਕਰ ਇਨ੍ਹਾਂ ਤੋਂ ਅਜਿਹਾ ਨਹੀਂ ਹੁੰਦਾ ਤਾਂ ਦੋਵੇਂ ਸਰਕਾਰਾਂ ਨੂੰ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ।

ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ ਢੀਂਡਸਾ ਉਠਾਉਣਗੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਧਾਂਦਲੀ ਦਾ ਮੁੱਦਾ

ਉਨ੍ਹਾਂ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਦੁਆਰਾ ਕੀਤੀ ਗਈ ਧਾਂਦਲੀ ’ਤੇ ਬੋਲਦਿਆ ਕਿਹਾ ਕਿ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਇਸ ਮੁੱਦੇ ਨੂੰ ਉਹ ਜ਼ਰੂਰ ਉਠਾਉਣਗੇ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਨੇ ਵੀ ਦੋਸ਼ੀ ਤਹੀਸੀਲਦਾਰਾਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ABOUT THE AUTHOR

...view details