ਪੰਜਾਬ

punjab

ETV Bharat / state

ਹਰ ਕੋਈ ਕਿਸਾਨਾਂ ਦੇ ਮੁੱਦੇ ‘ਤੇ ਕਰ ਰਿਹੈ ਰਾਜਨੀਤੀ: ਪਰਮਿੰਦਰ ਢੀਂਡਸਾ - BJP passes agriculture law

ਮੂਨਕ ਵਿਖੇ ਪਰਮਿੰਦਰ ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਪਾਰਟੀਆਂ ਦੁਆਰਾ ਖੇਤੀ ਦੇ ਮੁੱਦੇ 'ਤੇ ਕੀਤੀ ਜਾ ਰਹੀ ਰਾਜਨੀਤੀ ਬਾਰੇ ਗੱਲਬਾਤ ਕੀਤੀ ਅਤੇ ਕਿਹਾ ਕਿ ਹਰ ਰਾਜਨੀਤਿਕ ਪਾਰਟੀ ਨੂੰ ਕਿਸਾਨਾਂ ਦੇ ਮੁੱਦੇ ਉੱਤੇ ਰਾਜਨੀਤੀ ਕਰਨ ਦੀ ਥਾਂ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।

ਹਰ ਕੋਈ ਕਿਸਾਨਾਂ ਦੇ ਮੁੱਦੇ ‘ਤੇ ਕਰ ਰਿਹੈ ਰਾਜਨੀਤੀ: ਪਰਮਿੰਦਰ ਢੀਂਡਸਾ
ਹਰ ਕੋਈ ਕਿਸਾਨਾਂ ਦੇ ਮੁੱਦੇ ‘ਤੇ ਕਰ ਰਿਹੈ ਰਾਜਨੀਤੀ: ਪਰਮਿੰਦਰ ਢੀਂਡਸਾ

By

Published : Oct 4, 2020, 8:43 PM IST

ਲਹਿਰਾਗਾਗਾ: ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਕਿਸਾਨਾਂ ਦਾ ਵਿਰੋਧ ਜਾਰੀ ਹੈ। ਸਿਆਸੀ ਪਾਰਟੀਆਂ ਇਸ ਵਿਰੋਧ ਵਿੱਚ ਲਾਹਾ ਲੈਣ ਦੀਆਂ ਭਰਪੂਰ ਕੋਸ਼ਿਸ਼ਾਂ ਕਰ ਰਹੀਆਂ ਹਨ।

ਹਰ ਕੋਈ ਕਿਸਾਨਾਂ ਦੇ ਮੁੱਦੇ ‘ਤੇ ਕਰ ਰਿਹੈ ਰਾਜਨੀਤੀ: ਪਰਮਿੰਦਰ ਢੀਂਡਸਾ

ਮੂਨਕ ਵਿਖੇ ਪਰਮਿੰਦਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਪਾਰਟੀਆਂ ਦੁਆਰਾ ਖੇਤੀ ਦੇ ਮੁੱਦੇ 'ਤੇ ਕੀਤੀ ਜਾ ਰਹੀ ਰਾਜਨੀਤੀ ਬਾਰੇ ਗੱਲਬਾਤ ਕੀਤੀ ਅਤੇ ਕਿਹਾ ਕਿ ਹਰ ਰਾਜਨੀਤਿਕ ਪਾਰਟੀ ਨੂੰ ਕਿਸਾਨਾਂ ਦੇ ਮੁੱਦੇ ਉੱਤੇ ਰਾਜਨੀਤੀ ਕਰਨ ਦੀ ਥਾਂ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਢੀਂਡਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਇੱਕ ਪਾਸੇ ਤਾਂ ਕਾਨੂੰਨ ਲਾਗੂ ਕਰ ਦਿੱਤੇ ਹਨ, ਪਰ ਦੂਜੇ ਪਾਸੇ ਹਰਿਆਣਾ ਸਰਕਾਰ ਕਹਿ ਰਹੀ ਹੈ ਕਿ ਅਸੀਂ ਦੂਜੇ ਰਾਜਾਂ ਦੀ ਫ਼ਸਲ ਨਹੀਂ ਖ਼ਰੀਦ ਸਕਦੇ।

ਪਰਮਿੰਦਰ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ। ਇੱਕ ਪਾਸੇ ਇਹ ਕਿਹਾ ਜਾ ਰਿਹਾ ਹੈ ਕਿ ਕਿਸਾਨ ਆਪਣੀ ਫ਼ਸਲ ਕਿਤੇ ਵੀ ਵੇਚ ਸਕਦਾ ਹੈ। ਪਰ ਦੂਜੇ ਪਾਸੇ ਹਰਿਆਣਾ ਵਿੱਚ ਬੀ.ਜੇ.ਪੀ. ਦੀ ਸਰਕਾਰ ਫ਼ਸਲ ਖਰੀਦਣ ਤੋਂ ਮਨ੍ਹਾ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਨੂੰ ਇਸ ਬਾਰੇ ਪਹਿਲਾਂ ਹੀ ਪਤਾ ਸੀ। ਪਹਿਲਾਂ ਬੀ.ਜੇ.ਪੀ. ਨਾਲ ਜੋੜ ਹੋਇਆ ਸੀ ਅਤੇ ਇਸ ਖੇਤੀ ਕਾਨੂੰਨ ਨੂੰ ਸਹੀ ਕਿਹਾ ਰਹੇ ਸੀ। ਜਦੋਂ ਕਿਸਾਨਾਂ ਵੱਲੋਂ ਇਸ ਦਾ ਵਿਰੋਧੀ ਕੀਤਾ ਗਿਆ ਤਾਂ ਬੀਜੇਪੀ ਨਾਲ ਨਾਤਾ ਤੋੜ ਦਿੱਤਾ। ਜੇ ਪਹਿਲਾਂ ਲੋਕ-ਹਿੱਤਾਂ ਦੀ ਗੱਲ ਕੀਤੀ ਹੁੰਦੀ ਤਾਂ ਉਨ੍ਹਾਂ ਦੀ ਇਹ ਹਾਲਤ ਨਾ ਹੁੰਦੀ।

ABOUT THE AUTHOR

...view details