ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਚੰਡੀਗੜ੍ਹ 'ਚ ਕੇਂਦਰ ਦੇ ਸਰਵਿਸ ਰੂਲ ਲਾਗੂ ਕਰਨ ਤੋਂ ਬਾਅਦ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਇਸ ਦੇ ਚੱਲਦਿਆਂ ਜਿਥੇ ਵਿਰੋਧੀ ਸਵਾਲ ਚੁੱਕ ਰਹੇ ਹਨ ਤਾਂ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਵਲੋਂ ਚੰਡੀਗੜ੍ਹ 'ਤੇ ਆਪਣਾ ਹੱਕ ਦੱਸਦਿਆਂ ਵਿਧਾਨ ਸਭਾ 'ਚ ਮਤਾ ਵੀ ਪਾਇਆ ਗਿਆ।
ਇਸ ਦੇ ਚੱਲਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ ਗਿਆ ਹੈ ,ਇਸ ਲਈ ਚੰਡੀਗੜ੍ਹ 'ਤੇ ਪੰਜਾਬ ਦਾ 60% ਹਿੱਸਾ ਹੈ। ਉਨ੍ਹਾਂ ਦਾ ਕਹਿਣਾ ਕਿ ਰਾਜਧਾਨੀ 'ਤੇ ਜਿਸ ਸੂਬੇ ਦਾ ਵੱਧ ਹੱਕ ਹੁੰਦਾ ਹੈ ਉਸ ਦੀ ਹੀ ਮਲਕੀਅਤ ਹੁੰਦੀ ਹੈ।