ਸੰਗਰੂਰ:ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ (Punjab Police and Punjab Government) ਵੱਲੋਂ ਜਿੱਥੇ ਇੱਕ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਨਸ਼ਿਆ ਖ਼ਿਲਾਫ਼ ਇੱਕ ਸਾਈਕਲ ਰੈਲੀ (A bicycle rally against drugs) ਕੀਤੀ ਗਈ ਹੈ। ਇਸ ਰੈਲੀ ਵਿੱਚ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ, ਵਿਧਾਇਕ, ਪੁਲਿਸ ਅਫ਼ਸਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਿਆ ਲਿਆ, ਉੱਥੇ ਹੀ ਇਸ ਮੌਕੇ ਇਲਾਕੇ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਿਆ ਲਿਆ।
ਇਸ ਮੌਕੇ ਸੰਬਧਨ ਕਰਦਿਆ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਮੈਂ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ। ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਅਜਿਹਾ ਮਾਹੌਲ ਮਿਲਿਆ। ਡਿਗਰੀਆਂ ਲੈ ਕੇ ਘਰ ਮੁੜਦੇ ਸਨ। ਉਨ੍ਹਾਂ ਕਿਹਾ ਕਿ ਪੁਰਾਣੀ ਸਰਕਾਰੀਆਂ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਬੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਜਿਸ ਕਰਕੇ ਨਿਰਾਸ਼ ਹੋਏ ਇਨ੍ਹਾਂ ਨੌਜਵਾਨਾਂ ਨੇ ਆਪਣੇ ਮਾਨਸਿਤ ਤਣਾਅ ਨੂੰ ਦੂਰ ਕਰਨ ਦੇ ਲਈ ਨਸ਼ਾ ਲੈਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਰਾਣੀ ਸਰਕਾਰਾਂ ਦੇ ਸਤਾਏ ਹੋਏ ਕਈ ਨੌਜਵਾਨ ਮਜ਼ਬੂਰੀ ਬੱਸ ਹੋ ਕੇ ਵਿਦੇਸ਼ਾਂ ਨੂੰ ਗਏ ਹਨ।