ਪੰਜਾਬ

punjab

ETV Bharat / state

ਵਿਆਹ ਤੋਂ ਬਾਅਦ CM ਮਾਨ ਨੇ ਮਨਾਈ ਪਹਿਲੀ ਲੋਹੜੀ, ਪਿੰਡ ਸਤੌਜ ਵਿੱਚ ਲੱਗੀਆਂ ਰੌਣਕਾਂ - celebrated Lohri in Satauj village

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਆਪਣੇ ਪਰਿਵਾਰ ਸਮੇਤ ਪਿੰਡ ਸਤੌਜ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਲੋਹੜੀ (CM Bhagwant Mann celebrated Lohri in Satauj village) ਮਨਾਈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵਿਟ ਕਰਕੇ ਦਿੱਤੀ।

Bhagwant Mann celebrated Lohri in Satauj village
Bhagwant Mann celebrated Lohri in Satauj village

By

Published : Jan 8, 2023, 6:39 PM IST

Updated : Jan 8, 2023, 7:54 PM IST

Bhagwant Mann celebrated Lohri in Satauj village

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਨਾਲ ਪਿੰਡ ਸਤੌਜ ਪਹੁੰਚੇ। ਜਿੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਪਿੰਡ ਵਾਲੀਆਂ ਨਾਲ ਲੋਹੜੀ (CM Bhagwant Mann celebrated Lohri in Satauj village) ਮਨਾਈ। ਜ਼ਿਕਰਯੋਗ ਹੈ ਕਿ ਡਾ. ਗੁਰਪ੍ਰੀਤ ਨਾਲ ਵਿਆਹ ਤੋਂ ਬਾਅਦ ਸੀਐਮ ਮਾਨ ਦੀ ਪਹਿਲੀ ਲੋਹੜੀ ਹੈ।

ਜ਼ਿਕਰਯੋਗ ਹੈ ਕਿ ਲੋਹੜੀ ਦੇ ਪ੍ਰੋਗਰਾਮ ਦਾ ਸਾਰਾ ਪ੍ਰਬੰਧ ਸੀਐਮ ਮਾਨ ਦੇ ਘਰ ਕੀਤਾ ਗਿਆ। ਜਿੱਥੇ ਸਾਰਾ ਪਿੰਡ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਲ ਹੋਈਆਂ। ਲੋਹੜੀ ਦੇ ਪ੍ਰੋਗਰਾਮ ਵਿੱਚ ਸੀਐਮ ਮਾਨ ਅਤੇ ਪਿੰਡ ਵਾਲੇ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਸੀਐਮ ਭਗਵੰਤ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਸਬੰਧੀ ਪਿੰਡ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਖੂਬਸੂਰਤ ਯਾਦਾਂ ਜੁੜੀਆਂ ਹੋਈਆਂ ਹਨ।

ਪਿੰਡ ਵਾਸੀਆਂ ਨਾਲ ਕੀਤੀ ਖੁਸ਼ੀਆਂ ਸਾਂਝੀਆਂ:ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸੂਬਾ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਤੌਜ ਵਾਸੀਆਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਸਨ, ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ 'ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਤਸੱਲੀ ਮਿਲਦੀ ਹੈ, ਜਿਸ ਕਾਰਨ ਉਹ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੇ।

CM ਮਾਨ ਨੇ ਕੀਤੀ ਕਾਮਨਾ:ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਸਾਲ ਅਤੇ ਲੋਹੜੀ ਦਾ ਤਿਉਹਾਰ ਸੂਬੇ ਦੇ ਹਰੇਕ ਵਾਸੀ ਖਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਮਾਜ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਸੂਬੇ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ 'ਤੇ ਹੈ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੁਖਤਾ ਯੋਜਨਾਬੰਦੀ ਕਰ ਲਈ ਹੈ।

ਬਜ਼ੁਰਗਾਂ ਤੇ ਮਾਵਾਂ ਤੋਂ ਖ਼ੂਬ ਅਸੀਸਾਂ ਲਈਆਂ:ਸੀਐਮ ਮਾਨ ਨੇ ਟਵਿਟ ਕਰਕੇ ਲੋਹੜੀ ਮਨਾਉਦਿਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਲਿਖਿਆ ਅੱਜ ਉਹ ਪਿੰਡ ਸਤੌਜ ਵਿਖੇ ਪਰਿਵਾਰ ਸਮੇਤ ਤੇ ਆਪਣਿਆਂ ਨਾਲ ਲੋਹੜੀ ਦਾ ਤਿਉਹਾਰ ਦਾ ਮਨਾਉਣ ਲਈ ਪਹੁੰਚੇ ਹਨ। ਉਨ੍ਹਾਂ ਲਿਖਿਆ ਪਿੰਡ ਦੇ ਬਜ਼ੁਰਗਾਂ ਤੇ ਮਾਵਾਂ ਤੋਂ ਖ਼ੂਬ ਅਸੀਸਾਂ ਮਿਲੀਆਂ ਤੇ ਪੁਰਾਣੇ ਦੋਸਤਾਂ ਨਾਲ ਬੈਠਕੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਜਿਸ ਤੋਂ ਆਖਰ ਵਿੱਚ ਉਨ੍ਹਾਂ ਲਿਖਿਆ ਮੈਂ ਅਰਦਾਸ ਕਰਦਾ ਹਾਂ ਕਿ ਲੋਹੜੀ ਪੰਜਾਬ ਦੇ ਲੋਕਾਂ ਦੇ ਲਈ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।

ਤਸਵੀਰਾਂ ਕੀਤੀਆਂ ਸਾਂਝੀਆਂ:ਟਵਿਟ ਦੇ ਨਾਲ ਸ਼ੇਅਰ ਕੀਤੀਆ ਤਸਵੀਰਾਂ ਵਿੱਚ ਮੁੱਖ ਮੰਤਰੀ ਲੋਹੜੀ ਦੀ ਅੱਗ ਵਿੱਚ ਪਿੰਡ ਵਾਲਿਆਂ ਨਾਲ ਮਿਲ ਕੇ ਤਿਲ ਸੁੱਟਦੇ ਨਜ਼ਰ ਆ ਰਹੇ ਹਨ। ਦੂਜੀ ਤਸਵੀਰ ਵਿੱਚ ਮੁੱਖ ਮੰਤਰੀ ਰੋਟੀ ਬਣਾ ਰਹੀਆਂ ਔਰਤਾਂ ਕੋਲ ਖੜੇ ਹਨ। ਜਿਸ ਵਿੱਚ ਡਾ. ਗੁਰਪ੍ਰੀਤ ਅਤੇ ਮੁੱਖ ਮੰਤਰੀ ਆਮ ਸਾਦੇ ਕੱਪੜਿਆਂ ਵਿੱਚ ਨਜ਼ਰ ਆ ਰਹੇ ਹਨ। ਇਸ ਤਰ੍ਹਾਂ ਹੀ ਤੀਜੀ ਤਸਵੀਰ ਵਿੱਚ ਸੀਐਮ ਮਾਨ ਅਤੇ ਡਾ. ਗੁਰਪ੍ਰੀਤ ਪਿੰਡ ਵਾਸੀਆਂ ਨੂੰ ਮਿਲ ਰਹੇ ਹਨ। ਜਿੱਥੇ ਪਿੰਡ ਵਾਲੇ ਅਤੇ ਮੁੱਖ ਮੰਤਰੀ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ:-ਤਾਂਤ੍ਰਿਕ ਦੇ ਆਖੇ ਲੱਗ ਮਾਂ ਨੇ ਵੱਢਿਆ 4 ਮਹੀਨੇ ਦਾ ਮਾਸੂਮ, ਮਨੋਕਾਮਨਾ ਲਈ ਦਿੱਤੀ ਬੱਚੇ ਦੀ ਬਲੀ

Last Updated : Jan 8, 2023, 7:54 PM IST

For All Latest Updates

ABOUT THE AUTHOR

...view details