ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਦੀ ਰਿਹਾਇਸ਼ ਦੇ ਸਾਹਮਣੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ (protester allegation on punjab police) ਲਗਾਏ ਹਨ। ਇਲਜ਼ਾਮ ਹੈ ਕਿ ਰਾਤ ਸਮੇਂ ਇੱਕ ਵਜੇ ਪ੍ਰਦਰਸ਼ਨਕਾਰੀਆਂ ਲੜਕੇ ਤੇ ਲੜਕੀਆਂ ਨੂੰ ਜ਼ਬਰਨ ਬੱਸ ਵਿੱਚ ਭਰ ਕੇ ਸੰਗਰੂਰ ਤੋਂ ਫਤਹਿਗਡ਼੍ਹ ਜੋਤੀ ਸਰੂਪ ਗੁਰਦੁਆਰੇ ਦੇ ਸਾਹਮਣੇ 90 ਕਿਲੋਮੀਟਰ ਦੂਰ ਜਾ ਕੇ ਛੱਡ ਦਿੱਤਾ ਗਿਆ। ਰਾਤ ਸਮੇਂ ਫ਼ਤਿਹਗੜ੍ਹ ਸਾਹਿਬ ਤੋਂ ਪੈਦਲ ਚੱਲ ਕੇ ਸਵੇਰੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਪਹੁੰਚੇ ਹਨ।
ਮੁੱਖ ਮੰਤਰੀ ਰਿਹਾਇਸ਼ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਉੱਤੇ ਲਗਾਏ ਗੰਭੀਰ ਇਲਜ਼ਾਮ - CM Bhagwant mann
CM Bhagwant mann ਦੀ ਰਿਹਾਇਸ਼ ਦੇ ਸਾਹਮਣੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਪੁਲਿਸ ਉੱਤੇ ਧੱਕੇਸ਼ਾਹੀ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਹੁਜ਼ਗਾਰ ਦੇਣ ਦਾ ਵਾਅਦਾ ਪੂਰਾ ਨਹੀਂ ਕਰ ਰਹੀ ਹੈ।
ਪ੍ਰਦਰਸ਼ਨਕਾਰੀ ਗੁਰਦੀਪ ਸਿੰਘ ਨੇ ਕਿਹਾ ਕਿ ਤਿੰਨ-ਚਾਰ ਮਹੀਨੇ ਪਹਿਲਾਂ ਤੋਂ ਲਗਾਤਾਰ ਪ੍ਰਦਰਸ਼ਨ ਸੀਐਮ ਦੇ ਘਰ ਦੇ ਬਾਹਰ ਚੱਲ ਰਿਹਾ ਹੈ, ਪਰ ਰਾਤ ਭਾਰੀ ਪੁਲੀਸ ਫੋਰਸ ਨੇ ਜਬਰੀ ਬੱਸਾਂ ਵਿੱਚ ਭਰ ਕੇ ਸਾਨੂੰ ਫਤਹਿਗੜ੍ਹ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਰਾਤ ਨੂੰ ਟਰੱਕਾਂ ਵਿੱਚ ਚੜ੍ਹ ਕੇ ਫਤਿਹਗਡ਼੍ਹ ਸਾਹਿਬ ਤੋਂ ਸਵੇਰੇ ਸੰਗਰੂਰ ਗੁਰਦੁਆਰੇ ਵਿੱਚ ਪਹੁੰਚੇ ਹਾਂ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੀ 2016 ਦੀ ਪੁਲਿਸ ਵੇਟਿੰਗ ਲਿਸਟ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਾਂ। ਅਸੀਂ ਸਰਕਾਰ ਅੱਗੇ ਮੰਗ ਕਰਦੇ ਹਾਂ ਕਿ ਸਾਨੂੰ ਰੁਜ਼ਗਾਰ ਦਿੱਤਾ ਜਾਵੇ।
ਪ੍ਰਦਰਸ਼ਨਕਾਰੀ ਅਮਨਦੀਪ ਕੌਰ ਨੇ ਕਿਹਾ ਹੈ ਕਿ ਕੱਲ੍ਹ ਰਾਤ ਪੁਲੀਸ ਦੀ ਕਾਰਵਾਈ ਤੋਂ ਪਹਿਲਾਂ ਤਿੰਨ ਪ੍ਰਦਰਸ਼ਨ ਚੱਲ ਰਹੇ ਸਨ। ਇਨ੍ਹਾਂ ਵਿਚੋਂ ਸਿੱਖ ਜਥੇਬੰਦੀਆਂ, ਦੂਸਰਾ ਕੋਰੋਨਾ ਜੋਧਾ, ਤੀਸਰੇ ਪੁਲਿਸ ਵੇਟਿੰਗ ਲਿਸਟ ਨੂੰ ਲੈ ਕੇ ਪ੍ਰਦਰਸ਼ਨ ਪ੍ਰਦਰਸ਼ਨਕਾਰੀ ਕਰ ਰਹੇ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ ਕਿ ਹਰੇਕ ਨੂੰ ਪੱਕਾ ਰੁਜ਼ਗਾਰ ਦੇਣਗੇ ਅਤੇ ਪੰਜਾਬ ਦੇ ਵਿੱਚੋਂ ਬੇਰੁਜ਼ਗਾਰੀ ਖ਼ਤਮ ਕਰਾਂਗੇ ਗਿਆ।
ਇਹ ਵੀ ਪੜ੍ਹੋ: ਹਾਈਕੋਰਟ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਰਾਹਤ, ਇਹ ਸੀ ਮਾਮਲਾ