ਪੰਜਾਬ

punjab

ETV Bharat / state

CM ਕੈਪਟਨ ਵੱਲੋਂ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਦਾ ਉਦਘਾਟਨ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੈਮੋਰੀਅਲ ਨੂੰ ਤਿਆਰ ਕਰਨ ਤੇ 2.61 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਨਾਖ ਪਹੁੰਚ ਕੇ ਜਿੱਥੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਉੱਥੇ ਹੀ 2.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋੇਣ ਵਾਲੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਦਾ ਵੀ ਉਦਘਾਟਨ ਕੀਤਾ।

CM ਕੈਪਟਨ ਵੱਲੋਂ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਦਾ ਉਦਘਾਟਨ
CM ਕੈਪਟਨ ਵੱਲੋਂ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਦਾ ਉਦਘਾਟਨ

By

Published : Jul 31, 2021, 12:20 PM IST

Updated : Jul 31, 2021, 2:51 PM IST

ਸੰਗਰੂਰ:ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੈਮੋਰੀਅਲ ਨੂੰ ਤਿਆਰ ਕਰਨ ‘ਤੇ 2.61 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨਾਮ ਪੁੱਜ ਕੇ ਜਿੱਥੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਉੱਥੇ ਹੀ 2.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਦਾ ਵੀ ਉਦਘਾਟਨ ਕੀਤਾ।

2.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਮੈਮੋਰੀਅਲ

ਸ਼ਹੀਦ ਊਧਮ ਸਿੰਘ ਦੇ ਸ਼ਰਧਾਂਜਲੀ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਵਾਸਿਆਂ ਨੂੰ ਸੰਬੋਧਨ ਕੀਤਾ। ਮੁਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਆਪਣੇ ਸ਼ਹੀਦਾਂ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ ਤੇ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।

ਪੰਜਾਬ ਦੇ ਲੋਕਾਂ ਨੂੰ ਅਪੀਲ

ਇਸ ਦੌਰਾਨ ਕੈਪਟਨ ਵੱਲੋਂ ਸੁਨਾਮ ਵਿਖੇ ਉੱਥੋਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਕ ਸ਼ਹੀਦਾਂ ਦੀ ਬਣਾਈ ਗਈ ਯਾਦਗਾਰ ਦੀ ਚੰਗੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਇਹ ਸਥਾਨ ਖ਼ਰਾਬ ਨਾ ਹੋਵੇ।

ਮੈਮੋਰੀਅਲ ਦੀ ਸੰਭਾਲ ਰੱਖਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਲੰਮੇਂ ਸਮੇਂ ਤੋਂ ਦਿਲੀ ਇੱਛਾ ਸੀ ਕਿ ਸ਼ਹੀਦਾਂ ਦੀ ਯਾਦਗਾਰ ਬਣਾਈ ਜਾਵੇ। ਕਿਉਂਕਿ ਸਾਡੇ ਕੋਲ ਸ਼ਹੀਦਾਂ ਦੇ ਨਾਂਅ ਤੋਂ ਬਿਨਾਂ ਹੋਰਨਾਂ ਯਾਦਗਾਰੀ ਚੀਜਾਂ ਘੱਟ ਹਨ। ਇਸ ਲਈ ਇਨ੍ਹਾਂ ਨੂੰ ਹਮੇਸ਼ਾ ਯਾਦ ਰੱਖਣ ਦੇ ਲਈ ਮੈਮੋਰੀਅਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਬੁੱਤ ਬਣਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਯਾਦਗਾਰ ਰਹੇ।

ਇਹ ਵੀ ਪੜ੍ਹੋ:ਪੰਜਾਬ 'ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ

Last Updated : Jul 31, 2021, 2:51 PM IST

ABOUT THE AUTHOR

...view details