ਪੰਜਾਬ

punjab

ਪਰਾਲੀ ਦੀ ਸੰਭਾਲ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਪਰਾਲੀ ਪ੍ਰਬੰਧਨ ਸਕੀਮ ਅਧੀਨ ਧੂਰੀ ਬਲਾਕ ਦੇ ਪਿੰਡ ਮਾਨਵਾਲਾ ਅਤੇ ਧੰਦੀਵਾਲ ਵਿਖੇ ਝੋਨੇ ਦੀ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਬਾਰੇ ਸਿਖਲਾਈ ਕੋਰਸ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ।

By

Published : Nov 12, 2020, 7:44 AM IST

Published : Nov 12, 2020, 7:44 AM IST

ETV Bharat / state

ਪਰਾਲੀ ਦੀ ਸੰਭਾਲ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਪਰਾਲੀ ਦੀ ਸੰਭਾਲ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਪਰਾਲੀ ਦੀ ਸੰਭਾਲ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਸੰਗਰੂਰ: ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਖੇਤ ਵਿੱਚ ਹੀ ਜ਼ਜ਼ਬ ਕਰਨ ਦੀ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਖੇਤ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵਲੋਂ ਇਨ-ਸਿਟੂ ਪਰਾਲੀ ਪ੍ਰਬੰਧਨ ਸਕੀਮ ਅਧੀਨ ਧੂਰੀ ਬਲਾਕ ਦੇ ਪਿੰਡ ਮਾਨਵਾਲਾ ਅਤੇ ਧੰਦੀਵਾਲ ਵਿਖੇ ਝੋਨੇ ਦੀ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਬਾਰੇ ਸਿਖਲਾਈ ਕੋਰਸ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। ਇਨਾਂ ਪ੍ਰੋਗਰਾਮਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕਰਕੇ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।

ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਡਾ. ਬੂਟਾ ਸਿੰਘ ਰੋਮਾਣਾ, ਮੁਖੀ, ਖੇਤ ਸਲਾਹਕਾਰ ਕੇਂਦਰ, ਸੰਗਰੂਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁੱਚਜੇ ਨਿਪਟਾਰੇ ਲਈ ਪੀ.ਏ.ਯੂ ਵਲੋਂ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਚੌਪਰ, ਉਲਟਾਵੇਂ ਹਲ ਅਤੇ ਕਟਰ-ਕਮ-ਸਪਰੈਡਰ, ਆਦਿ ਖੇਤੀ ਮਸ਼ੀਨਾਂ ਦੀ ਸਿਫਾਰਸ਼ ਕੀਤੀ ਗਈ ਹੈ ਜਿਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਸੌਖੇ ਤਰੀਕੇ ਨਾਲ ਖੇਤ ਵਿੱਚ ਹੀ ਸੰਭਾਲਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਇਸ ਵਿਚਲੇ ਖੁਰਾਕੀ ਤੱਤ ਜ਼ਮੀਨ ਵਿੱਚ ਮਿਲ ਜਾਂਦੇ ਹਨ। ਜਿਸ ਨਾਲ ਖੇਤ ਵਿੱਚ ਮੱਲੜ ਦੀ ਮਾਤਰਾ ਵਧਦੀ ਹੈ ਅਤੇ ਜ਼ਮੀਨ ਦੀ ਜੈਵਿਕ ਸਿਹਤ ਵਿੱਚ ਸੁਧਾਰ ਆਉਂਦਾ ਹੈ।

ਉਨਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਨਹੀਂ ਹੁੰਦਾ ਅਤੇ ਖੇਤ ਵਿੱਚ ਮਿੱਤਰ-ਕੀੜੇ ਅਤੇ ਸੂਖਮ ਜੀਵਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ। ਪਰਾਲੀ ਦੀ ਸੰਭਾਲ ਦੇ ਨਾਲ-ਨਾਲ ਕਿਸਾਨਾਂ ਨੂੰ ਕਣਕ ਦੀ ਕਾਸ਼ਤ ਦੀਆਂ ਸੁਧਰੀਆਂ ਤਕਨੀਕਾਂ, ਨਵੀਆਂ ਕਿਸਮਾਂ ਅਤੇ ਬੀਜਾਂ ਬਾਰੇ ਵੀ ਦੱਸਿਆ ਗਿਆ। ਸਿਊਂਕ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਬੀਜ ਦੀ ਸੋਧ ਕਰਨ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਪ੍ਰਦਰਸ਼ਨੀਆਂ ਦੀ ਬਿਜਾਈ ਦੌਰਾਨ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਚੌਪਰ, ਉਲਟਾਵੇਂ ਹਲ ਅਤੇ ਕਟਰ-ਕਮ-ਸਪਰੈਡਰ ਨੂੰ ਸਹੀ ਢੰਗ ਨਾਲ ਚਲਾਉਣ ਬਾਰੇ ਦੱਸਿਆ। ਡਾ. ਸਤਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਣ ਬਾਰੇ ਜਾਣਕਾਰੀ ਦਿੱਤੀ। ਇਹਨਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ ਕਿਸਾਨਾਂ ਨੇ ਪਰਾਲੀ ਨੂੰ ਬਿਨਾ ਸਾੜੇ ਕਣਕ ਦੀ ਵੱਧ ਤੋਂ ਵੱਧ ਸਿੱਧੀ ਬਿਜਾਈ ਕਰਨ ਦਾ ਅਹਿਦ ਕੀਤਾ।

ABOUT THE AUTHOR

...view details