ਮਲੇਰਕੋਟਲਾ: ਧੂਰੀ ’ਚ ਯੂਥ ਆਗੂਆਂ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਜਨਮਦਿਨ ਵਖਰੇ ਤਰੀਕੇ ਨਾਲ ਮਨਾਇਆ। ਦੱਸ ਦਈਏ ਕਿ ਯੂਥ ਵਰਕਰਾਂ ਵੱਲੋਂ ਰਾਹੁਲ ਗਾਂਧੀ ਦੇ ਜਨਮਦਿਨ ਮੌਕੇ ਖਾਸ ਅਤੇ ਜਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡੀਆ।
ਇਸ ਦੌਰਾਨ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦਾ ਕਾਰੋਬਾਰ ਠੱਪ ਹੋ ਗਿਆ ਸੀ ਅਤੇ ਘਰ ਚਲਾਉਣ ਦੇ ਲਈ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਜਨਮਦਿਨ ਦੇ ਮੌਕੇ ਉਨ੍ਹਾਂ ਨੇ 500 ਜਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਦੱਸ ਦਈਏ ਕਿ ਰਾਸ਼ਨ ਵੰਡਣ ਦੌਰਾਨ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦਾ ਖਾਸ ਧਿਆਨ ਰੱਖਿਆ ਗਿਆ।