ਮਲੇਰਕੋਟਲਾ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਿਮਾਰੀ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਇਹਤਿਆਤ ਵਰਤੇ ਜਾ ਰਹੇ ਹਨ। ਮਲੇਰਕੋਟਲਾ 'ਚ ਹੁਣ ਘਰੋ-ਘਰੀ ਜਾ ਕੇ ਸਿਹਤ ਵਿਭਾਗ ਦੇ ਕਰਮਚਾਰੀ ਲੋਕਾਂ ਦੇ ਸੈਂਪਲ ਲੈਣਗੇ। ਮਲੇਰਕੋਟਲਾ ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਜਸਵਿੰਦਰ ਸਿੰਘ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਹੁਣ ਸਿਹਤ ਵਿਭਾਗ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਮਲੇਰਕੋਟਲਾ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਿਹਤ ਦੀ ਜਾਣਕਾਰੀ ਇਕੱਠਾ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਕੋਈ ਬਿਮਾਰੀ ਹੈ ਤਾਂ ਉਸ ਦੀ ਦਵਾਈ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਵੇਗੀ।