ਪੰਜਾਬ

punjab

ETV Bharat / state

ਮਲੇਰਕੋਟਲਾ: ਮੁਹੱਲੇ ਸੀਲ ਹੋਣ ਕਾਰਨ ਸਥਾਨਕ ਵਾਸੀ ਪ੍ਰੇਸ਼ਾਨ - ਮਲੇਰਕੋਟਲਾ ਨਿਊਜ਼

ਮਲੇਰਕੋਟਲਾ ਸਿਹਤ ਵਿਭਾਗ, ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੇ ਤਿੰਨ ਮੁਹੱਲਿਆਂ ਨੂੰ ਸੀਲ ਕਰ ਦਿੱਤਾ ਹੈ। ਮੁਹੱਲੇ ਸੀਲ ਹੋਣ ਕਾਰਨ ਮੁਹੱਲਾ ਵਾਸੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਲਾਕਿਆਂ ਨੂੰ ਸੀਲ ਕਰਨ 'ਤੇ ਇਲਾਕਾਵਾਸੀਆਂ ਨੂੰ ਨਹੀਂ ਮਿਲ ਰਿਹਾ ਜ਼ਰੂਰੀ ਸਮਾਨ
ਇਲਾਕਿਆਂ ਨੂੰ ਸੀਲ ਕਰਨ 'ਤੇ ਇਲਾਕਾਵਾਸੀਆਂ ਨੂੰ ਨਹੀਂ ਮਿਲ ਰਿਹਾ ਜ਼ਰੂਰੀ ਸਮਾਨ

By

Published : Jun 24, 2020, 2:46 PM IST

ਸੰਗਰੂਰ: ਸ਼ਹਿਰ ਮਲੇਰਕੋਟਲਾ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੇ ਅੰਕੜੇ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜੇਕਰ ਮੌਤ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਮਲੇਰਕੋਟਲਾ ਸ਼ਹਿਰ ਵਿੱਚ ਹੁਣ ਤੱਕ 7 ਮੌਤਾਂ ਹੋ ਚੁੱਕੀਆਂ ਹਨ। ਇਸ ਨੂੰ ਲੈ ਕੇ ਮਲੇਰਕੋਟਲਾ ਸਿਹਤ ਵਿਭਾਗ, ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੇ ਤਿੰਨ ਮੁਹੱਲਿਆਂ ਨੂੰ ਸੀਲ ਕਰ ਦਿੱਤਾ ਹੈ। ਮੁਹੱਲੇ ਸੀਲ ਹੋਣ ਦੌਰਾਨ ਮੁਹੱਲਾ ਵਾਸੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਲਾਕਿਆਂ ਨੂੰ ਸੀਲ ਕਰਨ 'ਤੇ ਇਲਾਕਾਵਾਸੀਆਂ ਨੂੰ ਨਹੀਂ ਮਿਲ ਰਿਹਾ ਜ਼ਰੂਰੀ ਸਮਾਨ

ਜਦੋਂ ਈਟੀਵੀ ਭਾਰਤ ਦੀ ਟੀਮ ਨੇ ਇਨ੍ਹਾਂ ਸੀਲ ਕੀਤੇ ਇਲਾਕਿਆਂ ਦੇ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਲਾਕੇ ਨੂੰ ਸੀਲ ਕਰਨ ਉਪਰੰਤ ਉਨ੍ਹਾਂ ਕੋਲ ਜ਼ਰੂਰੀ ਸਾਮਾਨ, ਖਾਣ-ਪੀਣ ਦਾ ਸਾਮਾਨ, ਦਵਾਈਆਂ, ਦੁੱਧ, ਆਦਿ ਨਹੀਂ ਪਹੁੰਚ ਰਿਹਾ। ਉਨ੍ਹਾਂ ਨੇ ਕਿਹਾ ਕਿ ਨਾ ਹੀ ਉਨ੍ਹਾਂ ਨੂੰ ਸਮਾਨ ਲੈਣ ਲਈ ਬਾਹਰ ਜਾਣ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਜਿਹੜੇ ਸ਼ਬਜ਼ੀਆਂ ਵੇਚਣ ਵਾਲੇ ਲੋਕ ਨੇ ਉਹ ਕੋਰੋਨਾ ਦੇ ਡਰ ਤੋਂ ਉਨ੍ਹਾਂ ਦੇ ਇਲਾਕੇ 'ਚ ਸ਼ਬਜੀਆਂ ਵੇਚਣ ਆਉਣ ਤੋਂ ਡਰ ਰਹੇ ਹਨ। ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਤੱਕ ਪਹੁੰਚ ਕੇ ਪੁੱਛਗਿੱਛ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਜਿਨ੍ਹਾਂ ਇਲਾਕਿਆਂ ਨੂੰ ਸੀਲ ਕੀਤਾ ਗਿਆ ਹੈ ਉਨ੍ਹਾਂ ਇਲਾਕਿਆਂ ਦੇ ਬਾਹਰ ਪੁਲਿਸ ਨੂੰ ਵੀ ਤਾਇਨਾਤ ਕੀਤੀ ਹੈ। ਇਸ ਦੇ ਨਾਲ ਹੀ ਸਿਵਲ ਵਿਭਾਗ ਦੇ ਅਧਿਕਾਰੀ ਵੀ ਤੈਨਾਤ ਕੀਤੇ ਗਏ ਹਨ ਤਾਂ ਜੋ ਇਨ੍ਹਾਂ ਮੁਹੱਲਿਆਂ ਵਿੱਚ ਦੁਸਰੇ ਲੋਕ ਦਾਖਿਲ ਹੋਣ ਅਤੇ ਨਾ ਹੀ ਇਸ ਮੁਹੱਲੇ ਦਾ ਕੋਈ ਵਿਅਕਤੀ ਬਾਹਰ ਜਾਵੇ।

ਇਹ ਵੀ ਪੜ੍ਹੋ:ਮੀਂਹ ਨੇ ਦਿੱਤੀ ਲੋਕਾਂ ਨੂੰ ਗਰਮੀ ਤੋਂ ਰਾਹਤ

ABOUT THE AUTHOR

...view details