ਲਹਿਰਾਗਾਰਾ : ਪੰਜਾਬ ਯੋਜਨਾ ਬੋਰਡ ਦੀ ਉੱਪ-ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਆਪਣੇ ਗ੍ਰਹਿ ਵਿਖੇ 60 ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ। ਬੀਬੀ ਭੱਠਲ ਨੇ ਦਿੱਲੀ ਹਿੰਸਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਦੱਸਿਆ ਹੈ ।
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਬੀਬੀ ਭੱਠਲ ਨੇ ਕਿਹਾ ਕਿ ਦਿੱਲੀ ਹਿੰਸਾ ਭਾਜਪਾ ਦੇ ਫਿਰਕੂ ਚਿਹਰੇ ਨੂੰ ਨੰਗਾ ਕਰਦੀ ਹੈ। ਉਨ੍ਹਾਂ ਆਖਿਆ ਕਿ ਦਿੱਲੀ ਸੜ ਰਹੀ ਸੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੋਨਾਲਡ ਟਰੰਪ ਦੀ ਆਓ-ਭਗਤ ਵਿੱਚ ਲੱਗੇ ਹੋਏ ਸਨ।
ਉਨ੍ਹਾਂ ਕਿਹਾ ਕਿ ਇੱਕਲੇ ਅਮਿਤ ਸ਼ਾਹ ਨੂੰ ਹੀ ਨਹੀਂ ਸਗੋਂ ਪੂਰੀ ਭਾਜਪਾ ਸਰਕਾਰ ਨੂੰ ਹੀ ਦਿੱਲੀ ਹਿੰਸਾ ਲਈ ਅਸਤੀਫਾ ਦੇਣਾ ਚਾਹੀਦਾ ਹੈ।