ਧੂਰੀ: ਪਿੰਡ ਰਣੀਕੇ 'ਚ ਪੁਲਿਸ ਨੇ ਨਾਕਾਬੰਦੀ ਦੌਰਾਨ 126 ਕਿੱਲੋ ਚੁਰਾ ਪੋਸਤ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਰਣੀਕੇ ਚੋਂਕੀ ਦੇ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਧੂਰੀ ਦੇ ਨਜਦੀਕ ਹਸਨਪੁਰ ਰਣੀਕੇ ਲਿੰਕ ਰੋਡ 'ਤੇ ਨਾਕਾਬੰਦੀ ਦੌਰਾਨ ਇੱਕ ਟਰੱਕ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਗਈ ਤਾਂ 126 ਕਿੱਲੋ ਚੁਰਾ ਪੋਸਤ ਬਰਾਮਦ ਕੀਤਾ।
ਧੂਰੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 126 ਕਿੱਲੋ ਚੁਰਾ ਪੋਸਤ ਸਮੇਤ ਕੀਤਾ ਕਾਬੂ
ਧੂਰੀ 'ਚ ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ ਹਨ। ਪੁਲਿਸ ਨੇ ਨਾਕਾਬੰਦੀ ਦੌਰਾਨ ਪਿੰਡ ਰਣੀਕੇ 'ਚ 126 ਕਿੱਲੋ ਚੁਰਾ ਪੋਸਤ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਵਲੋਂ ਇਸ ਇਲਾਕੇ 'ਚ ਨਸ਼ਾ ਸਪਲਾਈ ਕਰਨ ਵਾਲੇ ਮੁੱਖ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਨਸ਼ਾ ਤਸਕਰ ਮੱਧ ਪ੍ਰਦੇਸ਼ ਤੋਂ ਚੁਰਾ ਪੋਸਤ ਲੈ ਕੇ ਆਉਂਦੇ ਸਨ ਅਤੇ ਸਂਗਰੂਰ ਅਤੇ ਬਰਨਾਲਾ ਵਿੱਚ ਵੇਚਦੇ ਸਨ। ਉਨ੍ਹਾਂ ਦੱਸਿਆ ਕੇ ਇਸ ਸਾਰੇ ਕਾਰੋਬਾਰ ਨੂੰ ਗੁਰਬਿੰਦਰ ਸਿੰਘ ਚਲਾਉਂਦਾ ਸੀ ਅਤੇ ਉਸ ਨੇ ਆਪਣੇ ਡਰਾਈਵਰ ਅਤੇ ਕੰਡਕਟਰ ਰੱਖੇ ਹੋਏ ਸਨ ਜਿਨ੍ਹਾਂ ਨੂੰ ਫੜ ਲਿਆ ਗਿਆ ਹੈ ਪਰ ਪੁਲਿਸ ਗੁਰਬਿੰਦਰ ਸਿੰਘ ਦੀ ਭਾਲ ਕਰ ਰਹੀ ਹੈ। ਗੁਰਬਿੰਦਰ ਸਿੰਘ ਗੁਰਦੁਆਰੇ ਦੀ ਆੜ ਦੇ ਵਿੱਚ ਇਹ ਕਾਮ ਕਰਦਾ ਸੀ। ਪੁਲਿਸ ਨੇ ਨਸ਼ਾ ਤਸਕਰਾਂ ਦਾ 5 ਦਿਨਾਂ ਦਾ ਰਿਮਾਂਡ ਲੈ ਲਿਆ ਹੈ ਜਿਸ ਦੌਰਾਨ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।