ਸੰਗਰੂਰ :ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਭਾਜਪਾ ਵਰਕਰਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਗਾਉਂਦਿਆਂ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਵਾਅਦਾ ਖਿਲਾਫੀ ਕਰ ਰਹੀ ਹੈ, ਸੱਤਾ 'ਚ ਆਉਂਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ-ਵੱਡੇ ਦਾਅਵੇ ਕੀਤੇ ਗਏ ਸੀ। ਜੋ ਕਿ ਹੁਣ ਪੂਰੀ ਤਰ੍ਹਾਂ ਖੋਖਲੇ ਸਾਬਿਤ ਹੋ ਰਹੇ ਹਨ। ਇਥੋਂ ਤੱਕ ਕਿ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਵੀ ਆਪਣੇ ਹਲਕੇ ਦਾ ਕੋਈ ਵਿਕਾਸ ਨਹੀਂ ਕਰ ਰਹੀ ਹੈ।
ਕੁੜੇ ਦੇ ਢੇਰਾਂ ਕੋਲ ਹੀ ਸਟੇਡੀਅਮ 'ਚ ਹੋ ਰਹੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ : ਭਾਜਪਾ ਵਰਕਰਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ਵਿੱਚ ਹੀ ਕੂੜੇ ਦੇ ਵੱਡੇ-ਵੱਡੇ ਢੇਰ ਦੇਖਣ ਨੂੰ ਮਿਲ ਰਹੇ ਹਨ, ਜੋ ਕਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਰਿਹਾਇਸ਼ੀ ਇਲਾਕਾ ਹੋਣ ਕਰਕੇ ਲੋਕਾਂ ਦੇ ਘਰ ਵੀ ਨਾਲ-ਨਾਲ ਹਨ, ਜਿਸ ਕਰਕੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਵੀ ਮੁਸ਼ਕਿਲ ਹੋ ਰਿਹਾ ਹੈ, ਕਿਉਂਕਿ ਇਸ ਦੀ ਬਦਬੂ ਬਹੁਤ ਆਉਂਦੀ ਹੈ।
- Death in Malaysia: ਫਰੀਦਕੋਟ ਦੇ ਪਿੰਡ ਨੱਥੇਵਾਲਾ ਦੇ ਨੌਜਵਾਨ ਦੀ ਮਲੇਸ਼ੀਆ 'ਚ ਹੋਈ ਮੌਤ, ਪਰਿਵਾਰ ਨੇ ਮਦਦ ਦੀ ਲਾਈ ਗੁਹਾਰ
- Rishi Sunak Visits Akshardham Temple: ਰਿਸ਼ੀ ਸੁਨਕ ਨੇ ਪਤਨੀ ਨਾਲ ਅਕਸ਼ਰਧਾਮ ਮੰਦਰ 'ਚ ਸਵਾਮੀ ਨਾਰਾਇਣ ਦੇ ਕੀਤੇ ਦਰਸ਼ਨ
- World Suicide Prevention Day : ਜੇ ਇੰਝ ਹੁੰਦਾ ਤਾਂ ਪੰਜਾਬ ਵਿਚ ਵੀ ਰੁੱਕ ਜਾਂਦੀਆਂ ਕਿਸਾਨ ਖੁਦਕੁਸ਼ੀਆਂ, ਦੇਖੋ ਖਾਸ ਰਿਪੋਰਟ