ਪੰਜਾਬ

punjab

ETV Bharat / state

ਨਿਯੁਕਤੀ ਤੋਂ ਪਹਿਲਾਂ ਦਿੱਤੀ ਗਈ ਸੀ ਸਰਹੱਦੀ ਇਲਾਕੇ 'ਚ ਨਿਯੁਕਤੀ ਦੀ ਜਾਣਕਾਰੀ : ਵਿਜੇਂਦਰ ਸਿੰਗਲਾ

ਅਧਿਆਪਕਾਂ ਵੱਲੋਂ ਸਰੱਹਦੀ ਇਲਾਕੀਆਂ ਵਿੱਚ ਨਿਯੁਕਤੀ ਕੀਤੇ ਜਾਣ ਦਾ ਵਿਰੋਧ ਕੀਤਾ ਗਿਆ। ਸੂਬੇ ਦੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਨੇ ਇਸ ਮਾਮਲੇ 'ਤੇ ਬਿਆਨ ਦਿੰਦੇ ਹੋਏ ਕਿਹਾ ਕਿ ਨਿਯੁਕਤੀ ਤੋਂ ਪਹਿਲਾਂ ਅਧਿਆਪਕਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਸੀ।

ਫੋਟੋ

By

Published : Sep 8, 2019, 7:31 AM IST

ਸੰਗਰੂਰ : ਸੂਬੇ ਦੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਸ਼ਹਿਰ ਦੇ 33 ਅਧਿਆਪਕਾਂ ਨੂੰ ਸਨਮਾਨਤ ਕਰਨ ਪੁਜੇ। ਇਸ ਮੌਕੇ ਅਧਿਆਪਕਾਂ ਦੀ ਸਰੱਦੀ ਇਲਾਕੀਆਂ ਵਿੱਚ ਨਿਯੁਕਤੀ ਦੇ ਰੋਸ ਬਾਰੇ ਉਨ੍ਹਾਂ ਨੇ ਬਿਆਨ ਦਿੱਤਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਹੱਦੀ ਇਲਾਕੀਆਂ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਨਿਯੁਕਤੀ ਤੋਂ ਪਹਿਲਾਂ ਹੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਨੂੰ ਇਸ ਬਾਰੇ ਪਹਿਲਾਂ ਹੀ ਜਾਣਕਾਰੀ ਸੀ ਕਿ ਉਨ੍ਹਾਂ ਦੀ ਡਿਊਟੀ ਸਰਹੱਦੀ ਇਲਾਕੇ ਦੇ ਸਕੂਲਾਂ ਵਿੱਚ ਲਗਾਈ ਜਾ ਰਹੀ ਹੈ ਅਤੇ ਉਹ ਇਥੇ ਪੜ੍ਹਾਉਣਗੇ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਵੱਲੋਂ ਇਸ ਦਾ ਵਿਰੋਧ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ 70% ਔਰਤਾਂ ਸਰਹੱਦੀ ਇਲਾਕਿਆਂ ਦੇ ਵਿੱਚ ਡਿਊਟੀ ਨਿਭਾ ਰਹੀਆਂ ਹਨ ਪਰ ਸਰਕਾਰ ਇਸ ਤੇ ਅਜੇ ਵਿਚਾਰ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਕਿਹਾ ਕਿ ਪ੍ਰੋਵੇਸ਼ਨ ਪੀਰੀਅਡ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਵੀਡੀਓ


ਉਨ੍ਹਾਂ ਦੱਸਿਆ ਕਿ ਇਸ ਵਿਰੋਧ 'ਤੇ ਸਰਕਾਰ ਨੇ ਅਜੇ ਤੱਕ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਹੈ। ਜਿਥੇ ਇੱਕ ਪਾਸੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਅਧਿਆਪਕਾਂ ਨੂੰ ਇਸ ਸਰਹੱਦੀ ਇਲਾਕੀਆਂ ਵਿੱਚ ਨਿਯੁਕਤੀ ਬਾਰੇ ਜਾਣਕਾਰੀ ਸੀ ਉਥੇ ਹੀ ਦੂਜੇ ਪਾਸੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਿਯੁਕਤੀ ਉਨ੍ਹਾਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਜਾਵੇ।
ਉਨ੍ਹਾਂ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਪਤਾ ਕਿ 70% ਇਸਤਰੀਆਂ ਬਾਰਡਰ ਦੇ ਇਲਾਕਿਆਂ ਦੇ ਵਿੱਚ ਸਿੱਖਿਆ ਪ੍ਰਾਪਤ ਕਰਵਾ ਰਹੀਆਂ ਹਨ ਪਰ ਸਰਕਾਰ ਇਸ ਤੇ ਅਜੇ ਵਿਚਾਰ ਕਰ ਰਹੀ ਹੈ ਕੀ ਇਸ ਦਾ ਕੀ ਹੱਲ ਕੱਢਿਆ ਜਾਵੇ.ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਕਿਹਾ ਕਿ ਪ੍ਰੋਵੇਸ਼ਨ ਪੀਰੀਅਡ ਦੇ ਵਿੱਚ ਸਰਕਾਰ ਵੱਲੋਂ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ

ABOUT THE AUTHOR

...view details