ਲਹਿਰਾਗਾਗਾ: ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿੱਚ ਸਿਖਰਾਂ ਉੱਤੇ ਪਹੁੰਚ ਗਿਆ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਦੁਸਹਿਰੇ ਦੇ ਤਿਉਹਾਰ ਉੱਤੇ ਰਾਵਣ ਦੇ ਪੁਤਲੇ ਨੂੰ ਸਾੜਨ ਦੀ ਥਾਂ ਮੋਦੀ ਅਤੇ ਕਾਰਪੋਰਟ ਘਰਾਣਿਆਂ ਦੇ ਪੁਤਲੇ ਫੁੱਕਣ ਦਾ ਫੈਸਲਾ ਕੀਤਾ ਸੀ ਜਿਸ ਤਹਿਤ ਅੱਜ ਲਹਿਰਾਗਾਗਾ ਦੇ ਮੂਨਕ ਵਿੱਚ ਕਿਸਾਨ ਯੂਨੀਅਨ ਏਕਤਾ ਉਗਾਰਾਹਾਂ ਵੱਲੋਂ ਮੋਦੀ ਤੇ ਕਾਰਪੋਰੇਟ ਘਰਾਣਿਆ ਦਾ ਪੁਤਲਾ ਫੂਕਿਆ ਜਾਵੇਗਾ।
ਦੁਸਹਿਰੇ 'ਤੇ ਅੱਜ ਰਾਵਣ ਦੀ ਥਾਂ ਫੂਕੇ ਜਾਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ - f Kisan Union
ਅੱਜ ਦੁਸਹਿਰੇ ਮੌਕੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਦੀ ਸਰਕਾਰ ਦਾ 32 ਫੁੱਟ ਉੱਚਾ ਪੁਤਲਾ ਬਣਾ ਕੇ ਸਾੜਿਆ ਜਾਵੇਗਾ।
ਕਿਸਾਨ ਯੂਨੀਅਨ ਏਕਤਾ ਉਗਾਰਾਹਾਂ ਦੇ ਆਗੂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜੋ ਤਿੰਨ ਖੇਤੀ ਕਾਨੂੰਨ ਲਿਆਂਦੇ ਹਨ ਉਹ ਕਿਸਾਨ ਮਾਰੂ ਤੇ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਜਿੱਥੇ ਕਿਸਾਨੀ ਪ੍ਰਭਾਵਿਤ ਹੋਵੇਗੀ ਉੱਥੇ ਹੀ ਆੜਤੀ, ਮਜ਼ਦੂਰ ਤੇ ਹੋਰ ਛੋਟੇ ਮੋਟੇ ਕਾਰੋਬਾਰੀ ਵੀ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਤਿੰਨ ਖੇਤੀ ਕਾਨੂੰਨ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਦੇ ਮਕਸਦ ਨਾਲ ਨਹੀਂ ਬਣਾਏ ਗਏ ਬਲਕਿ ਉਨ੍ਹਾਂ ਨੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਉਦੇਸ਼ ਨਾਲ ਬਣਾਏ ਹਨ। ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਰਾਵਣ ਬਣ ਕੇ ਆਈ ਹੈ। ਇਸ ਲਈ ਉਹ ਅੱਜ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ਉੱਤੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜਣਗੇ ਤੇ ਅੱਜ ਉਹ ਮੂਨਕ ਦੇ ਸਟੇਡੀਅਮ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਣਗੇ।
ਦੁਸਹਿਰੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਦੀ ਸਰਕਾਰ ਦਾ 32 ਫੁੱਟ ਉੱਚਾ ਪੁਤਲਾ ਬਣਾ ਕੇ ਸਾੜਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਕੇਂਦਰ ਦੀ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ। ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ।