ਚੰਡੀਗੜ੍ਹ : ਪੰਜਾਬ 'ਚ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸ ਦੇ ਚੱਲਦਿਆਂ ਚੋਣ ਕਮਿਸ਼ਨ ਵਲੋਂ ਕੋਰੋਨਾ ਨੂੰ ਲੇਕੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਜਿਸ ਕਾਰਨ ਕਿਸੇ ਵੀ ਰੈਲੀ ਅਤੇ ਰੋਡ ਸ਼ੋਅ 'ਤੇ ਵੀ 31 ਜਨਵਰੀ ਤੱਕ ਪਾਬੰਦੀ ਲਗਾਈ ਗਈ ਹੈ।
ਇਸ ਦੇ ਚੱਲਦਿਆਂ ਸੰਗਰੂਰ 'ਚ ਰਿਟਰਨਿੰਗ ਅਫ਼ਸਰ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀ ਇਸ 'ਚ ਚੋਣ ਕਮਿਸ਼ਨ ਦਾ ਕਹਿਣਾ ਕਿ ਉਨ੍ਹਾਂ ਨੂੰ 23 ਜਨਵਰੀ ਨੂੰ ਮੋਬਾਇਲ ਰਾਹੀ ਕੁਝ ਫੋਟੋਆਂ ਮਿਲੀਆਂ ਹਨ, ਜਿਸ 'ਚ ਆਮ ਆਦਮੀ ਪਾਰਟੀ ਵਲੋਂ ਰੋਡ ਸ਼ੋਅ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਚੋਣ ਕਮਿਸ਼ਨ ਦੇ ਕੋਰੋਨਾ ਨੂੰ ਲੈਕੇ ਜਾਰੀ ਹਦਾਇਤਾਂ ਦੀ ਉਲੰਘਣਾ ਹੈ।
ਉਨ੍ਹਾਂ ਦਾ ਕਹਿਣਾ ਕਿ ਚੋਣ ਕਮਿਸ਼ਨ ਵਲੋਂ ਰੋਡ ਸ਼ੋਅ 'ਤੇ 31 ਜਨਵਰੀ ਤੱਕ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ 'ਆਪ' ਵਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ। ਚੋਣ ਕਮਿਸ਼ਨ ਦੇ ਰਿਟਰਨਿੰਗ ਅਫ਼ਸਰ ਨੇ ਨੋਟਿਸ ਜਾਰੀ ਕਰਦਿਆਂ ਕਿਹਾ ਕਿ 24 ਘੰਟਿਆਂ 'ਚ ਪੇਸ਼ ਹੋ ਕੇ ਪੱਖ ਰੱਖਿਆ ਜਾਵੇ ਕਿ ਉਨ੍ਹਾਂ ਖਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ :ਸਾਫ਼ ਪਾਣੀ ਨਾ ਮਿਲਣ ਕਾਰਨ ਪੈਰ ਪਸਾਰ ਰਿਹਾ ਕੈਂਸਰ