ਮਲੋਰਕੋਟਲਾ: ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪ੍ਰਸ਼ਾਸਨ ਇਸ ਨੂੰ ਫੈਲਣ ਤੋਂ ਰੋਕਣ ਲਈ ਹਰ ਇੱਕ ਸੰਭਵ ਕੋਸ਼ਿਸ਼ ਜ਼ਮੀਨੀ ਪੱਧਰ ਉੱਤੇ ਕਰਦਾ ਆ ਰਿਹਾ ਹੈ ਪਰ ਹੁਣ ਮਲੇਰਕੋਟਲਾ ਐਸਡੀਐਮ ਦਫਤਰ ਵੱਲੋਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।
ਹੁਣ ਕੋਈ ਵੀ ਵਿਅਕਤੀ ਜੇ ਐਸਡੀਐਮ ਦਫ਼ਤਰ ਮਲੇਰਕੋਟਲਾ ਵਿੱਚ ਆਉਂਦਾ ਹੈ ਤਾਂ ਉਸ ਦਾ ਟੈਂਪਰੇਚਰ ਇਨਫਰਾਰੈੱਡ ਥਰਮਾਮੀਟਰ ਨਾਲ ਚੈੱਕ ਕੀਤਾ ਜਾਵੇਗਾ ਜੇ ਕਿਸੇ ਵਿਅਕਤੀ ਦਾ ਟੈਂਪਰੇਚਰ ਜ਼ਿਆਦਾ ਦਿਖਾਈ ਦਿੱਤਾ ਤਾਂ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਜਾਵੇਗੀ।