ਸੰਗਰੂਰ: ਈਟੀਟੀ ਪਾਸ ਬੇਰੁਜ਼ਗਾਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੱਖੀ ਗਈ ਭੁੱਖ ਹੜਤਾਲ ਦੇ ਚੱਲਦੇ ਅੱਜ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕ ਨੇ ਸੰਗਰੂਰ ਦੇ ਬੱਸ ਸਟੈਂਡ ਚੌਂਕ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੂਸਰੇ ਸਟੇਟਾਂ ਦੇ ਵਿੱਚ ਜਾ ਕੇ ਪ੍ਰਚਾਰ ਕਰ ਰਹੇ ਹਨ ਅਤੇ ਰੁਜ਼ਗਾਰ ਦੀ ਗੱਲ ਕਰੇ ਪਰ ਆਪਣੇ ਸ਼ਹਿਰ ਦੀ ਵਿੱਚ ਰੁਜ਼ਗਾਰ ਦੀ ਮੰਗ ਕਰ ਲਈ ਬੈਠੇ ਬੇਰੁਜ਼ਗਾਰ ਦਿਖਾਈ ਨਹੀਂ ਦੇ ਰਹੇ। ਪ੍ਰਦਰਸ਼ਨ ਦੌਰਾਨ ਭੁੱਖ ਹੜਤਾਲ ਨੂੰ ਲੈ ਕੇ ਇਕ ਪ੍ਰਦਰਸ਼ਨਕਾਰੀ ਬੇਹੋਸ਼ ਵੀ ਹੋ ਗਿਆ ਸੰਗਰੂਰ ਦੇ ਵਿੱਚ ਪਿਛਲੇ 4 ਮੀਲ ਤੋਂ ਈਟੀਟੀ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।