ਮਲੇਰਕੋਟਲਾ: ਕਰਤਾਰਪੁਰ ਲਾਂਘੇ ਦੇ ਖੁਲ੍ਹਣ ਨੂੰ ਲੈ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵਿੱਚ ਵੀ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉੱਥੇ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵਿੱਚ ਵੀ ਇਸ ਨੂੰ ਲੈ ਕੇ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਨੂੰ ਦਿੱਤੇ ਗਏ ਤੋਹਫ਼ੇ ਨੂੰ ਲੈ ਕੇ ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ।
ਪਾਕਿ PM ਨੂੰ ਦਰਬਾਰ ਸਾਹਿਬ ਵਿਖੇ ਕੀਤਾ ਜਾਵੇ ਸਨਮਾਨਿਤ: ਸਾਬਕਾ ਖੇਡ ਮੰਤਰੀ - 550 prakash purb
ਕਰਤਾਰਪੁਰ ਲਾਂਘੇ ਦੇ ਖ਼ੁਲ੍ਹਣ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ। ਇਸ ਸਬੰਧੀ ਮਲੇਰਕੋਟਲਾ ਵਿੱਚ ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ।
ਨੁਸਰਤ ਇਕਰਾਮ ਖ਼ਾਨ ਬੱਗਾ
ਇਸ ਦੇ ਨਾਲ ਹੀ ਉਨ੍ਹਾਂ ਨੇ ਇਮਰਾਨ ਖਾਨ ਵੱਲੋਂ ਸਿੱਖਾਂ ਦੀ ਨੁਮਾਇੰਦਗੀ ਕਰਦਿਆਂ ਲਾਂਘੇ ਦੀ ਮੰਗ ਕਰਨ ਦੇ ਕੰਮ ਤੇ ਵੀਜ਼ੇ ਵਿੱਚ ਢਿੱਲ ਦੇਣ ਨੂੰ ਸ਼ਲਾਘਾਯੋਗ ਕੰਮ ਦੱਸਿਆ ਹੈ। ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਨੇ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਤੋਂ ਖੁਸ਼ੀ ਦੇ ਮੌਕੇ ਦੋਹਾਂ ਦੇਸ਼ਾਂ ਦੇ ਰਿਸ਼ਤੇਦਾਰਾਂ ਨੂੰ ਆਸਾਨੀ ਨਾਲ ਮਿਲਣ ਦੇ ਲਈ ਵੀਜ਼ੇ ਨਰਮ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਫਜ਼ਲੂਰ ਰਹਿਮਾਨ ਦੀ ਇਮਰਾਨ ਖਾਨ ਨੂੰ ਚੇਤਾਵਨੀ, ਦੋ ਦਿਨਾਂ ਦੇ ਅੰਦਰ ਦੇਣ ਅਸਤੀਫ਼ਾ