Ex-Servicemen Protest : ਸਾਬਕਾ ਸੈਨਿਕਾਂ ਨੇ ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ ਸੰਗਰੂਰ :ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੀਓਜੀ ਸਾਬਕਾ ਸੈਨਿਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਲੋਂ ਕਈ ਵਾਰ ਸਰਕਾਰ ਨੂੰ ਆਪਣੀਆਂ ਮੰਗਾਂ ਚੇਤੇ ਕਰਵਾਈਆਂ ਗਈਆਂ ਹਨ। ਇਸਦੇ ਨਾਲ ਹੀ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ। ਪਿਛਲੇ ਦਿਨੀਂ ਸਲੋਹ ਦੇ ਵਿਚ ਇਕ ਮੋਟਰਸਾਈਕਲ ਰੈਲੀ ਵੀ ਕੱਢੀ ਗਈ ਸੀ, ਜਿਸ ਦੌਰਾਨ ਮੋਟਰਸਾਈਕਲਾਂ ਅਤੇ ਆਪਣੀਆਂ ਪੱਗਾਂ ਦੇ ਉੱਤੇ ਕਾਲੇ ਕਪੜੇ ਬੰਨ ਕੇ ਕੇ ਰੋਸ ਜਾਹਿਰ ਕੀਤਾ ਗਿਆ। ਪਰ ਸਰਕਾਰ ਵਲੋਂ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ।
ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦੀ ਚਿਤਾਵਨੀ :ਇਸੇ ਕੜੀ ਵਿੱਚ ਅੱਜ ਪੰਜਾਬ ਭਰ ਦੇ ਵਿੱਚੋਂ ਸਾਬਕਾ ਸੈਨਿਕਾਂ ਨੇ ਇਕੱਠੇ ਹੋ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ। ਉਨ੍ਹਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦੀ ਗੱਲ ਕਹੀ ਗਈ ਹੈ। ਇਸ ਦੌਰਾਨ ਸਾਬਕਾ ਸੈਨਿਕਾਂ ਨੇ ਰੋਸ ਜਾਹਿਰ ਕੀਤਾ ਗਿਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਸਰਕਾਰ ਦੀ ਫੌਜੀਆਂ ਬਾਰੇ ਟਿੱਪਣੀ ਦੀ ਨਿੰਦਾ :ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਸੈਨਿਕਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਿਨਾਂ ਕਿਸੇ ਦੋਸ਼ ਦੇ ਇਹ ਕਹਿ ਕੇ ਸਾਨੂੰ ਨੌਕਰੀ ਤੋਂ ਕੱਢ ਦਿੱਤਾ ਹੈ ਕਿ ਸਾਬਕਾ ਫੌਜੀ ਕੰਮ ਨਹੀਂ ਕਰਦੇ ਹਨ। ਨੌਕਰੀ ਤੋਂ ਕੱਢੇ ਜਾਣ ਤੋਂ ਬਾਅਦ ਹੀ ਅੱਜ ਹੱਲਾ-ਬੋਲ ਪ੍ਰਦਰਸ਼ਨ ਕੀਤਾ ਗਿਆ ਹੈ। ਕਿਉਂਕਿ ਪੰਜਾਬ ਸਰਕਾਰ ਨੇ 9 ਸਤੰਬਰ ਨੂੰ ਕਿਹਾ ਆ ਸੀ ਕਿ ਫੌਜੀਆਂ ਦਾ ਕੰਮ ਠੀਕ ਨਹੀਂ ਹੈ ਉਸ ਵੇਲੇ ਪੂਰੇ ਪੰਜਾਬ ਦੇ ਵਿਚ ਹਾਹਾਕਾਰ ਮੱਚ ਗਈ ਸੀ। ਇਸਦੇ ਨਾਲ ਹੀ ਉਨ੍ਹਾਂ ਸਰਕਾਰ ਵਲੋਂ ਕਹੀ ਗੱਲ ਦੀ ਨਿੰਦਾ ਵੀ ਕੀਤੀ ਹੈ।
ਇਹ ਵੀ ਪੜ੍ਹੋ:Wheat crop destroyed: ਰਜਵਾਹੇ 'ਚ ਪਏ ਪਾੜ ਨੇ ਕਣਕ ਦੀ ਫਸਲ ਕੀਤੀ ਤਬਾਹ, ਸਕੂਲ ਦੀ ਇਮਾਰਤ ਵੀ ਕੀਤੀ ਢਹਿ ਢੇਰੀ, ਪ੍ਰਸ਼ਾਸਨ ਖ਼ਿਲਾਫ਼ ਲੋਕਾਂ 'ਚ ਗੁੱਸਾ
ਸੰਘਰਸ਼ ਕੀਤਾ ਜਾਵੇਗਾ ਤਿੱਖਾ:ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਸਰਕਾਰ ਦੇ ਕਹਿਣ ਦੇ ਅਨੁਸਾਰ ਮੀਟਿੰਗਾਂ ਦਾ ਸਿਲਸਿਲਾ ਚੱਲਦਾ ਰੱਖਿਆ ਹੈ। ਪਰ ਮੀਟਿੰਗਾਂ ਦੇ ਵਿੱਚ ਕੋਈ ਹੱਲ ਨਹੀਂ ਨਿਕਲਿਆ ਹੈ, ਜਿਸਦੇ ਕਾਰਣ ਅੱਜ ਜੀਓਜੀ ਸਾਬਕਾ ਫੌਜੀਆਂ ਵੱਲੋਂ ਅਣਮਿਥੇ ਸਮੇਂ ਲਈ ਮੁੱਖ ਮੰਤਰੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਹੱਲ ਨਹੀਂ ਨਿਕਲਦਾ ਤਾਂ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਦੇ ਕੰਨਾਂ ਵਿੱਚ ਗੱਲ ਪਾਈ ਜਾਵੇਗੀ।