ਸੰਗਰੂਰ :ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਬੋਲਦੇ ਕਿਹਾ ਕਿ 'ਆਪ' ਪੰਜਾਬ ਵਿੱਚ ਇੱਕਲੇ ਹੀ 10 ਸੀਟਾਂ ਉੱਤੇ ਚੋਣ ਲੜੇਗੀ। ਉਨ੍ਹਾਂ ਹਰਿਆਣਾ ਵਿੱਚ ਜਨਨਾਯਕ ਜਨਤਾ ਪਾਰਟੀ ਨਾਲ ਗਠਜੋੜ ਹੋਣ ਦੀ ਆਸ ਪ੍ਰਗਟਾਈ ਹੈ।
ਇੱਕਲੇ ਹੀ ਚੋਣ ਲੜੇਗੀ 'ਆਪ' ਪਰ ਗਠਜੋੜ ਦੀ ਹੈ ਆਸ : ਹਰਪਾਲ ਚੀਮਾ
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਲੋਕ ਸਭਾ ਚੋਣਾਂ ਬਾਰੇ ਬੋਲਦੇ ਹੋਏ ਕਿਹਾ ਕਿ ਸੂਬੇ ਵਿੱਚ 'ਆਪ' ਇੱਕਲੇ ਹੀ ਚੋਣ ਲੜੇਗੀ। ਹਰਿਆਣਾ 'ਚ 'ਆਪ' ਦੁਸ਼ਯੰਤ ਚੌਟਾਲਾ ਦੀ ਪਾਰਟੀ ਜਨਨਾਯਕ ਜਨਤਾ ਪਾਰਟੀ ਨਾਲ ਗਠਜੋੜ ਹੋਣ ਦੀ ਆਸ ਪ੍ਰਗਟਾਈ ਹੈ।
ਇੱਕਲੇ ਹੀ ਚੋਣ ਲੜੇਗੀ 'ਆਪ' ਪਰ ਗਠਜੋੜ ਦੀ ਹੈ ਆਸ : ਹਰਪਾਲ ਚੀਮਾ
ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਅਤੇ ਸੂਬੇ ਦੀਆਂ ਹੋਰ ਸੱਮਸਿਆਵਾਂ ਹਨ। ਜੇਕਰ ਸਾਡੀ ਪਾਰਟੀ ਆਉਂਦੀ ਹੈ ਤਾਂ ਅਸੀ ਲੋਕਾਂ ਦੀ ਭਲਾਈ ਲਈ ਸਕੀਮਾਂ ਲੈ ਕੇ ਆਵਾਂਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਝ ਤਾਂ ਪਾਰਟੀ ਇਕੱਲੇ ਹੀ ਚੋਣ ਲੜੇਗੀ ਪਰ ਹਰਿਆਣਾ ਵਿੱਚ ਦੁਸ਼ਯੰਤ ਚੌਟਾਲਾ ਦੀ ਪਾਰਟੀ ਨਾਲ ਗਠਜੋੜ ਹੋਣ ਦੀ ਉਮੀਦ ਹੈ।
ਉਨ੍ਹਾਂ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਉੇਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦੇ ਤਾਂ ਕਰ ਦਿੱਤੇ ਪਰ ਉਨ੍ਹਾਂ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।