ਲਹਿਰਾਗਾਗਾ: ਨੇੜਲੇ ਪਿੰਡ ਮੋਜੋਵਾਲ ਦੇ ਵਾਸੀ ਦਲਿਤ ਭੋਲਾ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ ਵਜੋਂ ਪਰਿਵਾਰ ਅਤੇ ਜਮਹੂਰੀ ਜਥੇਬੰਦੀਆਂ ਨੇ ਥਾਣਾ ਛਾਜਲੀ ਦੇ ਸਾਹਮਣੇ ਧਰਨਾ ਦਿੱਤਾ। ਪਰਿਵਾਰ ਨੇ ਪੁਲਿਸ 'ਤੇ ਇਲਜ਼ਾਮ ਲਗਾਇਆ ਕਿ ਵਾਰ-ਵਾਰ ਭੋਰਸਾ ਦਿੱਤੇ ਜਾਣ ਦੇ ਬਾਵਜੂਦ ਮੁਲਜ਼ਮ ਜੈਬਾ ਸਿੰਘ ਅਤੇ ਚਰਨਜੀਤ ਕੌਰ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ।
ਭੋਲਾ ਸਿੰਘ ਦੇ ਭਰਾ ਮੁਖਤਿਆਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੇ 15 ਦਿਨ ਪਹਿਲਾਂ ਉਨ੍ਹਾਂ ਦੇ ਬੱਚਿਆਂ ਦੀ ਲੜਾਈ ਪਿੰਡ ਮੇਦੇਵਾਸ ਦੇ ਬੱਚਿਆਂ ਨਾਲ ਹੋ ਗਈ ਸੀ। ਇਸ ਲੜਾਈ ਤੋਂ ਅਗਲੇ ਦਿਨ ਉਨ੍ਹਾਂ ਦਾ ਭਰਾ ਭੋਲਾ ਸਿੰਘ ਕੰਮ ਤੋਂ ਆ ਰਿਹਾ ਸੀ ਕਿ ਅਚਾਨਕ ਪਿੰਡ ਮੇਦੇਵਾਸ ਦੇ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਭੋਲਾ ਸਿੰਘ, ਗੁਰਦੀਪ ਸਿੰਘ ਅਤੇ ਅਮਿਰਤੀ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿੱਚੋਂ ਭੋਲਾ ਸਿੰਘ ਨੇ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਮ ਤੋੜ ਦਿੱਤਾ ਸੀ।