ਸੰਗਰੂਰ: ਪੰਜਾਬ ਵਿੱਚ ਸਮਾਰਟ ਬਿਜਲੀ ਮੀਟਰਾਂ (Smart electricity meters) ਦਾ ਵਿਰੋਧ ਲਗਾਤਾਰ ਵੱਧ ਦਾ ਜਾ ਰਿਹਾ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਭਵਾਨੀਗੜ੍ਹ ਦੇ ਪਿੰਡ ਗਹਿਲਾਂ (Gehlan village of Bhavanigarh) ਤੋਂ ਸਾਹਮਣੇ ਆਈਆਂ ਹਨ। ਜਿੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਇਨ੍ਹਾਂ ਬਿਜਲੀ ਮੀਟਰਾਂ ਦਾ ਵਿਰੋਧ ਕੀਤਾ ਗਿਆ ਹੈ। ਦਰਅਸਲ ਬਿਜਲੀ ਵਿਭਾਗ ਨੇ ਇੱਥੇ ਪਾਣੀ ਵਾਲੀ ਸਰਕਾਰੀ ਟੈਂਕੀ ‘ਤੇ ਚਿੱਪ ਵਾਲਾ ਮੀਟਰ ਲਗਾਇਆ ਸੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਨੇ ਇਸ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ:ਬਰਨਾਲਾ ਦੀਆਂ ਮੰਡੀਆਂ ’ਚ ਸੁੰਗੜੇ ਕਣਕ ਦੇ ਦਾਣਿਆਂ ਦੀ ਕੇਂਦਰੀ ਟੀਮਾਂ ਨੇ ਕੀਤੀ ਜਾਂਚ
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ (Government of Punjab and Central Government) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਸ ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਕੇਂਦਰ ਸਰਕਾਰ ਤਿੰਨ ਮਹੀਨੇ ਦੇ ਵਿੱਚ-ਵਿੱਚ ਪੰਜਾਬ ਦੇ ਸਾਰੇ ਮੀਟਰਾਂ ਨੂੰ ਚਿੱਪਾਂ ਵਾਲੇ ਮੀਟਰਾਂ ‘ਚ ਤਬਦੀਲ ਕਰਕੇ ਉਨ੍ਹਾਂ ਦੀ ਚਾਬੀ ਪ੍ਰਾਈਵੇਟ ਹੱਥਾਂ ਚ ਦੇਣ ਦੀ ਤਿਆਰੀ ਕਰ ਰਹੀ ਹੈ, ਇਸ ਕਰਕੇ ਸਾਨੂੰ ਹੁਣ ਤੋਂ ਹੀ ਇਸ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਅਸੀਂ ਇਸ ਤਰ੍ਹਾਂ ਹੀ ਚਿੱਪ ਵਾਲੇ ਮੀਟਰ ਪੱਟ ਦੇ ਰਹਾਂਗੇ ਅਤੇ ਬਿਜਲੀ ਵਿਭਾਗ ਚ ਜਮ੍ਹਾਂ ਕਰਵਾਉਂਦੇ ਰਹਾਂਗੇ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰੋਸ ਪ੍ਰਦਰਸ਼ਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਪਹਿਲਾਂ ਹੀ ਦੇਸ਼ ਦੇ ਸਰਕਾਰੀ ਅਦਾਰੇ ਨਿੱਜੀ ਹੱਥਾਂ ਵਿੱਚ ਕਰ ਚੁੱਕੀ ਹੈ, ਜਿਸ ਦਾ ਨਤੀਜਾ ਅੱਜ ਦੇਸ਼ ਅੰਦਰ ਮਹਿੰਗਾਈ ਆਸਮਾਨ ‘ਤੇ ਪਹੁੰਚੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਦੇ ਇਹ ਚਿੱਪ ਵਾਲੇ ਮੀਟਰ ਪੰਜਾਬ ਅੰਦਰ ਲੱਗ ਜਾਂਦੇ ਹਨ, ਤਾਂ ਆਉਣ ਵਾਲੇ ਸਮੇਂ ਅੰਦਰ ਲੋਕਾਂ ਨੂੰ ਬਹੁਤ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ:CM ਭਗਵੰਤ ਮਾਨ ’ਤੇ ਸ਼ਰਾਬ ਪੀ ਦਮਦਮਾ ਜਾਣ ਦੇ ਲੱਗੇ ਇਲਜ਼ਾਮਾਂ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ, ਕਿਹਾ...