ਕਿਸਾਨਾਂ ਦੀਆਂ ਚੋਰੀ ਹੋ ਰਹੀਆਂ ਹਨ ਮੱਝਾਂ, ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ: ਸੰਗਰੂਰ ਦੇ ਪਿੰਡ ਭਵਾਨੀਗੜ੍ਹ ਵਿਖੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਹਰ ਦਿਨ ਚੋਰੀ ਹੋ ਰਹੀਆਂ ਮੱਝਾਂ ਕਾਰਨ ਕਿਸਾਨਾਂ ਕਾਫ਼ੀ ਗੁੱਸੇ ਵਿੱਚ ਹਨ। ਕਿਸਾਨਾਂ ਨੇ ਕਿਹਾ ਕਿ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਕਿਸਾਨਾਂ ਦੀਆਂ ਚੋਰੀ ਹੋ ਰਹੀਆਂ ਹਨ ਮੱਝਾਂ, ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ ਦੇ ਭਵਾਨੀਗੜ੍ਹ ਵਿਖੇ ਕਿਸਾਨਾਂ ਦੀ ਮੱਝਾਂ (ਪਸ਼ੂ) ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨਾਂ ਨੇ ਦੱਸਿਆ ਕਿ ਦਿਨੋਂ-ਦਿਨ ਮੱਝਾਂ ਚੋਰੀ ਹੋ ਰਹੀਆਂ ਹਨ ਜਿਸ ਕਾਰਨ ਪੂਰਾ ਪਿੰਡ ਪਰੇਸ਼ਾਨੀ ਵਿਚ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਮਾਮਲਾ ਪੁਲਿਸ ਥਾਣੇ ਵਿੱਚ ਦਰਜ ਕਰਵਾਇਆ ਹੈ ਪਰ ਕਿਸਾਨਾਂ ਦੀ ਮੁਸ਼ਕਿਲ ਦਾ ਹੱਲ ਕੱਢਣ ਵਿਚ ਪੁਲਿਸ ਨਾ ਕਾਮਯਾਬ ਹੋਈ ਹੈ। ਇਸ ਤੋ ਬਾਅਦ ਕਿਸਾਨਾਂ ਨੇ ਆਪਣੇ ਹੀ ਗਲਾਂ ਵਿੱਚ ਮੱਝ ਦਾ ਸੰਗਲ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਤੋਂ ਬਾਅਦ ਭਵਾਨੀਗੜ੍ਹ ਥਾਣੇ ਦੇ ਸਾਹਮਣੇ ਵੀ ਪੁਲਿਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।