ਸੰਗਰੂਰ: ਜ਼ਿਲ੍ਹੇ ਦੇ ਪਿੰਡ ਲਹਿਰਾਗਾਗਾ ਦੇ ਮੂਨਕ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਐਸਪੀ ਦਫ਼ਤਰ ਬਾਹਰ ਧਰਨਾ ਲਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਰਾਹੀਂ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਕਰਵਾਏ ਗਏ ਪਰਚਿਆਂ ਦੇ ਵਿਰੋਧ 'ਚ ਕੀਤਾ ਗਿਆ।
ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂ ਧਰਮਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ 'ਤੇ ਪਰਚੇ ਰੱਦ ਕਰਨ ਲਈ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ 'ਤੇ ਦਰਜ ਕੀਤੇ ਪਰਚ ਰੱਦ ਨਾ ਕੀਤੇ ਗਏ ਤਾਂ ਉਹ ਸੂਬੇ ਭਰ 'ਚ ਡੀਐਸਪੀ ਦਫਤਰਾਂ ਅੱਗੇ ਪੱਕੇ ਮੋਰਚੇ ਲਾਉਣਗੇ।
ਇਹ ਵੀ ਪੜ੍ਹੋ- ਪਰਾਲੀ ਸਾੜਣ ਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਲਈ ਕਿਸਾਨਾਂ ਨੇ ਘੇਰਿਆ ਮਹਿਲ ਕਲਾਂ ਡੀਐਸਪੀ ਦਫ਼ਤਰ
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪਰਾਲੀ ਦਾ ਪੱਕਾ ਹੱਲ ਨਹੀਂ ਲੱਭਿਆ ਜਾ ਰਿਹਾ ਜਿਸ ਕਾਰਨ ਕਿਸਾਨ ਭਾਈਚਾਰਾ ਮਜਬੂਰ ਹੋ ਪਰਾਲੀ ਸਾੜ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਸਰਾਕਰ ਨੂੰ ਪਰਾਲੀ ਦਾ ਸਥਾਈ ਹੱਲ ਲੱਭਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੁੰਹਦ ਦੀ ਸੰਭਾਲ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ। ਕਿਸਾਨ ਜੱਥੇਬੰਦੀ ਦਾ ਕਹਿਣਾ ਹੈ ਕਿ ਜਦੋਂ ਤਕ ਕਿਸਾਨਾਂ 'ਤੇ ਦਰਜ ਪਰਚੇ ਰੱਦ ਨਹੀਂ ਹੁੰਦੇ ਉਦੋਂ ਤਕ ਸ਼ੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ 'ਤੇ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਪਰਾਲੀ ਦੀ ਸਮੱਸਿਆ ਇੱਕ ਗੰਭੀਰ ਸਮੱਸਿਆ ਹੈ ਜਿਸ ਦਾ ਸਰਕਾਰ ਨੂੰ ਪੱਕਾ ਹੱਲ ਲੱਭਣਾ ਦੀ ਲੋੜ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਕਿਸਾਨਾ 'ਤੇ ਦਰਜ ਪਰਚੇ ਰੱਦ ਕਰਦੀ ਹੈ ਜਾਂ ਕਿਸਾਨਾਂ ਨੂੰ ਸੰਘਰਸ਼ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ।