ਸੰਗਰੂਰ: ਆਪਣੀਆਂ ਮੰਗਾਂ ਨੂੰ ਲੈ ਕੇ 9 ਅਕਤੂਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕਿਸਾਨਾਂ ਨੇ ਆਪਣਾ ਧਰਨਾ ਲਗਾਇਆ ਹੋਇਆ ਸੀ ਜਿਸ ਨੂੰ ਹੁਣ ਖਤਮ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸਾਨਾਂ ਵੱਲੋਂ ਆਪਣਾ ਧਰਨਾ ਚੁੱਕਿਆ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੇ 20 ਦਿਨਾਂ ਤੋਂ ਕਿਸਾਨਾਂ ਦਾ ਧਰਨਾ ਸੀਐੱਮ ਰਿਹਾਇਸ਼ ਅੱਗੇ ਲਗਾਤਾਰ ਜਾਰੀ ਹੈ। ਇਸ ਧਰਨਾ ਪ੍ਰਦਰਸ਼ਨ ਦੌਰਾਨ ਦੋ ਕਿਸਾਨਾਂ ਦੀ ਮੌਤ ਵੀ ਹੋ ਚੁਕੀ ਹੈ।
CM ਮਾਨ ਦੀ ਰਿਹਾਇਸ਼ ਅੱਗੇ ਲੱਗਾ ਕਿਸਾਨਾਂ ਦਾ ਪੱਕਾ ਮੋਰਚਾ ਖ਼ਤਮ - Farmers protesting outside Punjab CM residence
ਸੰਗਰੂਰ ਦੇ ਵਿਚ 9 ਅਕਤੂਬਰ ਤੋਂ ਮੁੱਖ ਮੰਤਰੀ ਦੇ ਘਰ ਦੇ ਅੱਗੇ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਦਾ 29 ਅਕਤੂਬਰ ਨੂੰ ਸਮਾਪਤੀ ਹੋਣ ਜਾ ਰਹੀ ਹੈ।
ਕਿਸਾਨਾਂ ਦਾ ਪੱਕਾ ਮੋਰਚਾ ਖ਼ਤਮ
ਬੀਤੇ ਦਿਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਕਿਸਾਨਾਂ ਦੀ ਡੇਢ ਘੰਟਾ ਮੀਟਿੰਗ ਚੱਲੀ ਜਿਸਦੇ ਵਿਚ ਮੰਗਾਂ ਨੂੰ ਮੰਨਿਆ ਗਿਆ ਅਤੇ ਲਾਗੂ ਕਰਨ ਲਈ ਕਿਸਾਨਾਂ ਨੂੰ ਲਿਖਤੀ ਤੌਰ ’ਤੇ ਦੇ ਦਿੱਤਾ ਗਿਆ ਹੈ ਕਿ ਮੰਗਾਂ ਫੌਰੀ ਤੌਰ ’ਤੇ ਮੰਨੀਆਂ ਜਾਣਗੀਆਂ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰਨ ਦੀ ਗੱਲ ਆਖੀ।
ਇਹ ਵੀ ਪੜੋ:ਹਰਿਆਣਾ ਸਰਕਾਰ ਨੇ HSGMC ਉੱਤੇ ਅਸਿੱਧੇ ਢੰਗ ਨਾਲ ਕੀਤਾ ਕਬਜ਼ਾ: ਅਕਾਲੀ ਦਲ
Last Updated : Oct 29, 2022, 6:14 PM IST