ਪੰਜਾਬ

punjab

ETV Bharat / state

ਆਪਣੀਆਂ ਮੰਗਾਂ ਨੂੰ ਲੈ ਕਿਸਾਨਾਂ ਵੱਲੋਂ ਬੀਬੀ ਭੱਠਲ ਦੀ ਕੋਠੀ ਦਾ ਘਿਰਾਓ

ਲਹਿਰਾਗਾਗਾ ਵਿੱਚ ਕਿਸਾਨ ਜਥੇਬੰਦੀਆਂ ਨੇ ਬੀਬੀ ਰਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ ਕੀਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦੇਵੇ।

ਕਿਸਾਨਾਂ ਦਾ ਬੀਬੀ ਰਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ
ਕਿਸਾਨਾਂ ਦਾ ਬੀਬੀ ਰਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ

By

Published : Nov 1, 2020, 8:36 PM IST

ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਰਾ ਦੇ ਕਿਸਾਨਾਂ ਪ੍ਰਤੀ ਰੁੱਖੇ ਵਰਤਾਰੇ ਨੂੰ ਵੇਖਦਿਆਂ ਬੀਬੀ ਰਜਿੰਦਰ ਕੌਰ ਭੱਠਲ ਦੀ ਕੋਠੀ ਘਿਰਾਓ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਧਰਨੇ ਦੌਰਾਨ ਜੋ ਕਿਸਾਨ ਸ਼ਹੀਦ ਹੋਏ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਜੇ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ।

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮੰਗ ਨੂੰ ਲੈ ਕੇ ਲਹਿਰਾਗਾਗਾ ਡੀ.ਸੀ. ਦਫ਼ਤਰ ਘੇਰੇ 11 ਦਿਨ ਹੋ ਗਏ ਹਨ, ਪਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਸਗੋਂ ਡੀ.ਸੀ. ਪ੍ਰਸ਼ਾਸਨ ਕੰਮ ਉੱਤੇ ਨਹੀਂ ਪਹੁੰਚ ਰਿਹਾ ਅਤੇ ਸਾਰੇ ਕੰਮ ਠੱਪ ਪਏ ਹਨ।

ਕਿਸਾਨਾਂ ਦਾ ਬੀਬੀ ਰਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ

ਕਿਸਾਨਾਂ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਭਾਜਪਾ ਮਿਲ ਕੇ ਕਿਸਾਨਾਂ ਨੂੰ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਅਸਲ ਵਿੱਚ ਉਹ ਕਿਸਾਨ ਵਿਰੋਧੀ ਕਾਰਜ ਕਰ ਰਹੀ ਹੈ।

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਅੱਜ ਸੂਬੇ ਦੇ ਵੱਖ ਵੱਖ ਥਾਵਾਂ 'ਤੇ ਕਾਂਗਰਸ ਆਗੂਆਂ ਦਾ ਘਿਰਾਓ ਕੀਤਾ ਹੈ। ਕਿਸਾਨਾਂ ਜਾ ਕਹਿਣਾ ਹੈ ਕਿ ਅੱਜ ਦਾ ਇਹ ਘਿਰਾਓ ਸੰਕੇਤਕ ਹੈ ਅਤੇ ਜੇ ਲੋੜ ਪਈ ਅਤੇ ਸਰਕਾਰ ਨੇ ਮੰਗ ਨਹੀਂ ਮੰਨੀ ਤਾਂ ਪੱਕਾ ਮੋਰਚਾ ਵੀ ਲਾਇਆ ਜਾ ਸਕਦਾ ਹੈ।

ABOUT THE AUTHOR

...view details