ਮਲੇਰਕੋਟਲਾ: ਪਿੰਡ ਭੂਦਨ ਦੇ ਇੱਕ ਕਿਸਾਨ ਵੱਲੋਂ 25 ਲੱਖ ਕਰਜ਼ੇ ਦੀ ਮਾਰ ਹੇਠਾਂ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਕਿਸਾਨ ਯੂਨੀਅਨ ਤੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਦੇ ਕਰਜ਼ੇ ਨੂੰ ਮੁਆਫ਼ ਕੀਤਾ ਜਾਵੇ ਤਾਂ ਕਿ ਪਰਿਵਾਰ ਦੀ ਸਥਿਤੀ ਵਿੱਚ ਸੁਧਾਰ ਹੋ ਸਕੇ।
ਮਲੇਰਕੋਟਲਾ ਵਿੱਚ ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ - village bhudan in malerkotla
ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਭੂਦਨ ਦੇ ਇੱਕ ਕਿਸਾਨ ਵੱਲੋਂ ਕਰਜ਼ੇ ਦੀ ਮਾਰ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਕਿਸਾਨ
ਦੱਸ ਦਈਏ, ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਨੂੰ ਲੈ ਕੇ ਕਈ ਵਾਅਦੇ ਕੀਤੇ ਸਨ ਪਰ ਅਜਿਹਾ ਕੁਝ ਨਹੀਂ ਹੋਇਆ। ਇਸ ਦੇ ਚਲਦਿਆਂ ਕਈ ਕਿਸਾਨ ਕਰਜ਼ੇ ਦੀ ਮਾਰ ਹੇਠਾਂ ਦੱਬ ਗਏ ਤੇ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋਣ ਲੱਗ ਗਏ।
ਇਸ ਤਹਿਤ ਹੀ ਦਿਨ-ਬ-ਦਿਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲੇ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੇ ਹਨ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਸਰਕਾਰ ਇਨ੍ਹਾਂ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਕੋਈ ਠੋਸ ਕਦਮ ਚੁੱਕੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?