ਮਲੇਰਕੋਟਲਾ: ਸੁਨਾਮ ਸ਼ਹਿਰ ਨੂੰ ਜਾਂਦੇ ਸਮੇਂ ਸੜਕ ਕਿਨਾਰੇ ਬਣੇ ਇਲੈਕਟ੍ਰੋਨਕਿ ਸਮਾਨ ਦੇ ਗੁਦਾਮ 'ਚ ਭਾਰੀ ਅੱਗ ਲੱਗ ਗਈ। ਅੱਗ ਇੰਨ੍ਹੀ ਭਿਆਨਕ ਸੀ ਕਿ ਖਦਸਾ ਜਤਾਇਆ ਜਾ ਰਿਹਾ ਹੈ ਕਿ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਹਾਦਸੇ 'ਚ ਦੱਸਿਆ ਜਾ ਰਿਹਾ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੁਦਾਮ 'ਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ।
ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਕਈ ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਸੀ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਤੋਂ ਵੀ ਦਮਕਲ ਵਿਭਾਗ ਦੀਆਂ ਗੱਡੀਆਂ ਮੰਗਾਈਆਂ ਗਈਆਂ ਹਨ। ਪੁਲਿਸ ਦਾ ਕਹਿਣਾ ਕਿ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀ ਕਸ਼ਿਸ਼ ਜਾਰੀ ਹੈ।