ਸੰਗਰੂਰ: ਅਮਰਗੜ੍ਹ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੌਰਾਨ ਇੱਕ ਸੱਤ ਮੈਂਬਰੀ ਲੁਟੇਰਾ ਗਿਰੋਹ ਦੇ 5 ਮੈਂਬਰ ਕਾਬੂ ਕੀਤੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਲੁੱਟ ਕੀਤੇ 15 ਮੋਬਾਈਲ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।
ਪੁਲਿਸ ਅਧਿਕਾਰੀ ਇੰਸਪੈਕਟਰ ਸੁਖਦੀਪ ਸਿੰਘ ਅਤੇ ਜਾਂਚ ਅਧਿਕਾਰੀ ਥਾਣੇਦਾਰ ਸੋਹਣ ਲਾਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਇਲਾਕੇ ਵਿੱਚ ਵੱਡੀ ਗਿਣਤੀ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਸਨ, ਜਿਸ ਤੋਂ ਇਲਾਕਾ ਵਾਸੀ ਬਹੁਤ ਪ੍ਰੇਸ਼ਾਨ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਦਿਆਂ ਅਮਰਗੜ੍ਹ ਪੁਲਿਸ ਨੇ ਇੱਕ 7 ਮੈਂਬਰੀ ਮੋਬਾਇਲ ਲੁਟੇਰਾ ਗਿਰੋਹ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋ 15 ਲੁੱਟ ਕੀਤੇ ਹੋਏ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ।