ਸੰਗਰੂਰ :ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੇ ਨਵਜੋਤ ਸਿੰਘ ਸਿੱਧੂ ਦਾ ਕੀਤਾ ਸੁਆਗਤ ਹੈ। ਯਾਦ ਰਹੇ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿਛਲੇ ਇੱਕ ਸਾਲ ਤੋਂ ਬਾਅਦ ਜੇਲ੍ਹ ਵਿੱਚੋਂ ਵਾਪਸ ਆਏ ਹਨ। ਇੱਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਜੇਲ ਵਿਚੋਂ ਰਿਹਾ ਹੋਣ ਮਗਰੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਵੀ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਧੂ ਨੂੰ ਇੱਕ ਮਹੀਨਾ ਪਹਿਲਾਂ ਹੀ ਰਿਹਾਅ ਕਰ ਦੇਣਾ ਚਾਹੀਦਾ ਸੀ ਕਿਉਂਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਗੰਭੀਰ ਬੀਮਾਰੀ ਦੇ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਉੱਤੇ ਉਨ੍ਹਾਂ ਦਾ ਸਵਾਗਤ ਕਰਦੀ ਹਾਂ।
ਕੇਂਦਰ ਅਤੇ ਸੂਬਾ ਸਰਕਾਰ ਦਾ ਫੇਲੀਅਰ ਸਾਹਮਣੇ :ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ ਉਹ ਨਿੰਦਣਯੋਗ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨਾ ਹੋਣ ਨੂੰ ਲੈ ਕੇ ਵੀ ਰਜਿੰਦਰ ਕੌਰ ਭੱਠਲ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਹੈ ਕਿ ਦੋਨਾਂ ਸਰਕਾਰਾਂ ਦਾ ਫੇਲੀਅਰ ਸਾਹਮਣੇ ਆਇਆ ਹੈ। ਕਿਉਂਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਕਈ ਏਜੰਸੀਆਂ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਯਤਨ ਕਰ ਰਹੀਆਂ ਹਨ। ਅਤੇ ਕਈ ਥਾਵਾਂ ਉੱਤੇ ਇਸ ਕਾਰਵਾਈ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਅੱਜ ਤੱਕ ਵੀ ਅੰਮ੍ਰਿਤਪਾਲ ਗ੍ਰਿਫ਼ਤਾਰ ਨਹੀਂ ਹੋ ਸਕਿਆ ਹੈ।