ਮਲੇਰਕੋਟਲਾ: ਕਸਬਾ ਭਰਾਲ 'ਚ ਕੁੱਝ ਲੋਕਾਂ ਵੱਲੋਂ ਇੱਕ ਸਾਬਕਾ ਫ਼ੌਜੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਬਕਾ ਫ਼ੌਜੀ ਦੀ ਪਛਾਣ ਬਖ਼ਸ਼ੀਸ਼ ਸਿੰਘ ਵਜੋਂ ਹੋਈ ਹੈ ਜਿਸ ਨੂੰ ਜ਼ਖ਼ਮੀ ਹਾਲਤ 'ਚ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਮਲੇਰਕੋਟਲਾ 'ਚ ਸਾਬਕਾ ਫ਼ੌਜੀ ਨਾਲ ਕੁੱਟਮਾਰ - ਮਲੇਰਕੋਟਲਾ
ਮਲੋਰਕੋਟਲਾ ਦੇ ਕਸਬਾ ਭਰਾਲ 'ਚ ਸਾਬਕਾ ਫ਼ੌਜੀ ਅਤੇ ਉਸ ਦੀ ਪਤਨੀ ਨਾਲ ਗੁਆਂਢੀਆਂ ਨੇ ਕੁੱਟਮਾਰ ਕੀਤੀ। ਦੋਵੇਂ ਪਤੀ-ਪਤਨੀ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ।
ਜ਼ਖ਼ਮੀ ਸਾਬਕਾ ਫ਼ੌਜੀ
ਵੀਡੀਓ
ਪੀੜਤ ਬਖ਼ਸ਼ੀਸ਼ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਗੁਆਢੀਆਂ ਨੇ ਉਨ੍ਹਾਂ ਦੀ ਕੰਧ ਢਾਹ ਦਿੱਤੀ ਜਿਸ ਦਾ ਵਿਰੋਧ ਕਰਨ 'ਤੇ ਸਾਬਕਾ ਫ਼ੌਜੀ ਅਤੇ ਉਸ ਦੀ ਪਤਨੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਦੋਵੇਂ ਪਤੀ-ਪਤਨੀ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ।
ਇਸ ਸਬੰਧੀ ਜਦੋਂ ਥਾਣਾ ਸੰਦੌੜ ਦੇ ਮੁਖੀ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜ਼ਖ਼ਮੀ ਸਾਬਕਾ ਫ਼ੌਜੀ ਅਤੇ ਉਸ ਦੀ ਪਤਨੀ ਦੀ ਜੋ ਮੈਡੀਕਲ ਰਿਪੋਰਟ ਆਵੇਗੀ ਉਸ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।