ਚੰਡੀਗੜ੍ਹ:ਪੂਰੇ ਉੱਤਰ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸੇ ਵਿਚਾਲੇ ਇੱਕ ਸੰਗਰੂਰ ਤੋਂ ਮੰਦਭਾਗੀ ਖ਼ਬਰ ਆਈ ਜਿਥੋਂ ਦੇ ਪੱਤੀ ਜੈਦ ਦੇ ਸਰਕਾਰੀ ਸਕੂਲ ਵਿੱਚ ਪੜਦੇ ਵਿਦਿਆਰਥੀ ਦੀ ਗਰਮੀ ਕਾਰਨ ਮੌਤ (Fourth class student dies due to heat in Sangrur) ਹੋ ਗਈ ਹੈ। ਪੀੜਤ ਪਰਿਵਾਰ ਨੇ ਇਸ ਸਬੰਧੀ ਸਕੂਲ ਪ੍ਰਬੰਧਕਾਂ ’ਤੇ ਸਵਾਲ ਚੁੱਕੇ ਹਨ ਤੇ ਕਿਹਾ ਹੈ ਕਿ ਸਕੂਲ ਵਿੱਚ ਪ੍ਰਬੰਧਾਂ ਦੀ ਘਾਟ ਹੈ ਜਿਸ ਕਾਰਨ ਉਹਨਾਂ ਨੂੰ ਆਪਣਾ ਪੁੱਤ ਗਵਾਉਣਾ ਪਿਆ।
ਇਹ ਵੀ ਪੜੋ:ਭਾਰਤੀ ਸਿੰਘ ਦੀਆਂ ਮੁਸ਼ਕਿਲਾਂ ’ਚ ਹੋਰ ਵਾਧਾ, SGPC ਨੇ ਵੀ ਮਾਮਲਾ...
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕੀਤੀ ਟਵੀਟ:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਸੰਗਰੂਰ ਜ਼ਿਲ੍ਹੇ ਦੇ ਪੱਤੀ ਜੈਦ ਦੇ ਸਰਕਾਰੀ ਸਕੂਲ ਦੀ ਚੌਥੀ ਜਮਾਤ ਵਿੱਚ ਪੜਨ ਵਾਲੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਲੂ ਲੱਗਣ ਕਾਰਨ ਹੋਈ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਇਸ ਅਸਿਹ ਦੁੱਖ ਦਾ ਸਾਹਮਣਾ ਕਰ ਰਹੇ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਮੇਰੀ ਭਗਵੰਤ ਮਾਨ ਜੀ ਨੂੰ ਅਪੀਲ ਹੈ ਕਿ ਬੱਚਿਆਂ ਨੂੰ ਅਜਿਹੀ ਅੱਤ ਦੀ ਗਰਮੀ ਤੋਂ ਬਚਾਉਣ ਲਈ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਜਲਦ ਕੀਤੀਆਂ ਜਾਣ।’
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਤਾਇਆ ਦੁਖ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ‘ਦੁਖਦਾਈ ਖਬਰ ! ਮੇਰਾ ਦਿਲ ਦੁਖੀ ਪਰਿਵਾਰ ਨਾਲ ਹਮਦਰਦੀ ਰੱਖਦਾ ਹੈ।’
ਇਹ ਵੀ ਪੜੋ:ਪਲੇਟਾਂ ਪਿੱਛੇ ਲੜਨ ਵਾਲੇ ਅਧਿਆਪਕਾਂ ਦੀ ਆਈ ਸ਼ਾਮਤ !, ਹੋਈ ਇਹ ਕਾਰਵਾਈ...