ਲਹਿਰਾਗਾਗਾ: ਪਿੰਡ ਲਦਾਲ ਧਰਮਸ਼ਾਲਾ ਵਿੱਚ ਕਿਸਾਨਾਂ ਵੱਲੋਂ ਨਾਇਬ ਤਹਿਸੀਲਦਾਰ ਅਤੇ ਪੁਲਿਸ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਲਹਿਰਾਗਾਗਾ ਦੇ ਨਾਇਬ ਤਹਿਸੀਲਦਾਰ ਪਿੰਡ ਡਸਕਾ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾਮਲੇ ਵਿੱਚ ਕਿਸਾਨ ਉੱਤੇ ਪਰਚਾ ਦਰਜ ਕਰਨ ਲਈ ਗਏ ਸੀ ਜਿਥੇ ਕਿਸਾਨ ਜਥੇਬੰਦੀਆਂ ਦੇ ਆਗੂ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਲਿਆ ਤੇ ਬੰਦੀ ਬਣਾ ਲਿਆ। ਕਿਸਾਨ ਆਗੂਆਂ ਨੇ ਤਹਿਸੀਲਦਾਰ ਸਣੇ ਕੁਝ ਪੁਲਿਸ ਅਧਿਕਾਰੀਆਂ ਨੂੰ ਵੀ ਬੰਦੀ ਬਣਾਇਆ।
ਨਾਇਬ ਤਹਿਸੀਲਦਾਰ ਤੇ ਪੁਲਿਸ ਅਧਿਕਾਰੀਆਂ ਨੂੰ ਬਣਾਇਆ ਬੰਧਕ - ਤਹਿਸੀਲਦਾਰ ਸੁਰਿੰਦਰ ਸਿੰਘ
ਪਿੰਡ ਲਦਾਲ ਧਰਮਸ਼ਾਲਾ ਵਿੱਚ ਕਿਸਾਨਾਂ ਵੱਲੋਂ ਨਾਇਬ ਤਹਿਸੀਲਦਾਰ ਅਤੇ ਪੁਲਿਸ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਲਹਿਰਾਗਾਗਾ ਦੇ ਨਾਇਬ ਤਹਿਸੀਲਦਾਰ ਪਿੰਡ ਡਸਕਾ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾਮਲੇ ਵਿੱਚ ਕਿਸਾਨ ਉੱਤੇ ਪਰਚਾ ਦਰਜ ਕਰਨ ਲਈ ਗਏ ਸੀ ਜਿਥੇ ਕਿਸਾਨ ਆਗੂ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਲਿਆ ਤੇ ਬੰਦੀ ਬਣਾ ਲਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਨਾ ਸਾੜਨ ਉੱਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਹਿ ਰਹੀ ਹੈ ਪਰ ਉਹ ਮੁਆਵਜ਼ਾ ਦੇ ਨਹੀਂ ਰਹੀ ਸਗੋਂ ਉਹ ਪਾਰਲੀ ਸਾੜਨ ਵਾਲੇ ਕਿਸਾਨਾਂ ਉੱਤੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅੱਜ ਤਹਿਸੀਲਦਾਰ ਪਾਰਲੀ ਸਾੜਨ ਦੇ ਮਾਮਲੇ ਵਿੱਚ ਕਿਸਾਨ ਉੱਤੇ ਪਰਚਾ ਦਰਜ ਕਰਨ ਲਈ ਆ ਰਹੇ ਸੀ ਤਾਂ ਉਨ੍ਹਾਂ ਦਾ ਘਿਰਾਓ ਕਰ ਲਿਆ।
ਤਹਿਸੀਲਦਾਰ ਸੁਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਡਸਕਾ ਵਿੱਚ ਕਿਸਾਨ ਪਾਰਲੀ ਨੂੰ ਅੱਗ ਲੱਗਾ ਰਹੇ ਹਨ। ਜਿਸ ਤਹਿਤ ਉਹ ਪਿੰਡ ਡਸਕਾ ਦੇ ਕਿਸਾਨ ਉੱਤੇ ਪਰਚਾ ਦਰਜ ਕਰਨ ਗਏ ਸੀ। ਜਦੋਂ ਉਹ ਕਿਸਾਨ ਉੱਤੇ ਪਰਚਾ ਦਰਜ ਕਰਕੇ ਵਾਪਸ ਆ ਰਹੇ ਸੀ ਤਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਿੰਡ ਲਦਾਲ ਧਰਮਸ਼ਾਲਾ ਵਿੱਚ ਘੇਰ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਨੂੰ ਪਿਛਲੇ 1 ਘੰਟੇ ਤੋਂ ਬੰਧਕ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਚ ਅਧਿਕਾਰੀਆਂ ਨੂੰ ਸੁਚਿਤ ਕਰ ਦਿੱਤਾ ਹੈ।