ਪੰਜਾਬ

punjab

ETV Bharat / state

ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ 5 ਲੱਖ ਤੱਕ ਨਗਦੀ ਰਹਿਤ ਇਲਾਜ ਕਰਵਾ ਸਕਣਗੇ ਕੈਂਸਰ ਰੋਗੀ - ਇਮਪੈਨਲਡ ਹਸਪਤਾਲਾਂ ਦੀ ਸੂਚੀ

ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਹੋਮੀ ਭਾਬਾ ਕੈਂਸਰ ਹਸਪਤਾਲ ਨੂੰ ਵੀ ਇਮਪੈਨਲਡ ਹਸਪਤਾਲਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਇਸ ਯੋਜਨਾ ਤਹਿਤ ਰਜਿਸਟਰਡ ਕੈਂਸਰ ਦੇ ਪੀੜਤਾਂ ਨੂੰ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਮੁਫ਼ਤ ਸੁਵਿਧਾ ਮਿਲ ਸਕੇਗੀ।

ਮੰਤਰੀ ਬਲਬੀਰ ਸਿੰਘ ਸਿੱਧੂ
ਮੰਤਰੀ ਬਲਬੀਰ ਸਿੰਘ ਸਿੱਧੂ

By

Published : Mar 9, 2020, 9:24 PM IST

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਹੋਮੀ ਭਾਬਾ ਕੈਂਸਰ ਹਸਪਤਾਲ ਨੂੰ ਵੀ ਇਮਪੈਨਲਡ ਹਸਪਤਾਲਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਇਸ ਯੋਜਨਾ ਤਹਿਤ ਰਜਿਸਟਰਡ ਕੈਂਸਰ ਦੇ ਪੀੜਤਾਂ ਨੂੰ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਮੁਫ਼ਤ ਸੁਵਿਧਾ ਮਿਲ ਸਕੇਗੀ।

ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਹੋਮੀ ਭਾਬਾ ਕੈਂਸਰ ਹਸਪਤਾਲ 'ਚ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਹਸਪਤਾਲ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਅੰਬੂਮਨੀ ਦੀ ਮੌਜੂਦਗੀ ਵਿੱਚ ਇਸ ਯੋਜਨਾ ਤਹਿਤ ਰਜਿਸਟਰਡ ਹੋਏ ਮਰੀਜ਼ਾਂ ਨੂੰ ਰਜਿਸਟਰੇਸ਼ਨ ਪੱਤਰ ਜਾਰੀ ਕਰਦਿਆਂ ਕੀਤਾ।

ਸਿੱਧੂ ਨੇ ਕਿਹਾ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ 45 ਲੱਖ ਤੋਂ ਵੱਧ ਲੋਕਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਸਿਹਤ ਮੰਤਰੀ ਸਿੱਧੂ ਨੇ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸੰਗਰੂਰ ਨੂੰ ਮੈਡੀਕਲ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਵਾਲੀ ਸੋਚ ਅਤੇ ਸਿੰਗਲਾ ਦੇ ਸਾਰਥਕ ਯਤਨਾਂ ਸਦਕਾ ਸੰਗਰੂਰ ਮੈਡੀਕਲ ਹੱਬ ਵਜੋਂ ਵਿਕਸਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਵਲ ਹਸਪਤਾਲ ਸੰਗਰੂਰ ਦੀ ਇਮਾਰਤ ਦਾ ਵੀ ਨਵੀਨੀਕਰਨ ਕਰਕੇ ਇਸ ਨੂੰ ਅਤਿ ਆਧੁਨਿਕ ਇਲਾਜ ਤਕਨੀਕਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਹਸਪਤਾਲ ਨੂੰ ਵੀ ਪ੍ਰਾਇਮਰੀ ਹੈਲਥ ਸੈਂਟਰ ਤੋਂ ਅਪਗ੍ਰੇਡ ਕਰਕੇ ਸਬ ਡਵੀਜ਼ਨਲ ਹਸਪਤਾਲ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਹਸਪਤਾਲਾਂ ਵਿੱਚ ਦਰਪੇਸ਼ ਸਫ਼ਾਈ, ਫਰਨੀਚਰ, ਸਟਾਫ਼ ਆਦਿ ਦੀਆਂ ਘਾਟਾਂ ਨੂੰ ਤਰਜੀਹ ਦੇ ਆਧਾਰ 'ਤੇ ਦੂਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਸ ਮੌਕੇ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਲਾਕਾ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਮੰਤਰੀ ਵੱਲੋਂ ਵਿਸ਼ੇਸ਼ ਕਦਮ ਪੁੱਟੇ ਜਾਣ 'ਤੇ ਧੰਨਵਾਦ ਕੀਤਾ।

ਇਹ ਵੀ ਪੜੋ: ਪੰਜਾਬੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ 'ਕੋਵਾ ਪੰਜਾਬ' ਮੋਬਾਈਲ ਐਪ ਲਾਂਚ

ਸਿੰਗਲਾ ਨੇ ਕਿਹਾ ਕਿ ਕੈਂਸਰ ਹਸਪਤਾਲ ਨੂੰ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਨਾਲ ਜੋੜੇ ਜਾਣ 'ਤੇ ਹੁਣ ਕੈਂਸਰ ਦੇ ਰੋਗੀਆਂ ਨੂੰ 5 ਲੱਖ ਰੁਪਏ ਤੱਕ ਦੀ ਨਗਦੀ ਰਹਿਤ ਇਲਾਜ ਸੁਵਿਧਾ ਹਾਸਲ ਹੋ ਸਕੇਗੀ।

ABOUT THE AUTHOR

...view details