ਸੰਗਰੂਰ: ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਹ ਮੁਲਜ਼ਮ ਨਾਭਾ ਜੇਲ੍ਹ ਬ੍ਰੇਕ ਕਾਂਡ ਵਿੱਚ ਮੁੱਖ ਦੋਸ਼ੀ ਸੀ।
ਨਾਭਾ ਜੇਲ੍ਹ ਕਾਂਡ: ਗੈਂਗਸਟਰ ਚਰਨਪ੍ਰੀਤ ਚੰਨਾ ਦੀ ਮੌਤ 'ਤੇ ਵੱਡਾ ਖ਼ੁਲਾਸਾ
ਪਿਛਲੇ ਦਿਨੀਂ ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ਜਿਸ ਬਾਰੇ ਪੁਲਿਸ ਨੇ ਵੱਡਾ ਖ਼ੁਲਾਸਾ ਕੀਤਾ ਹੈ।
ਫ਼ੋਟੋ
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਮਿਲੇ ਕੈਪਟਨ
ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨਾ ਨੂੰ ਬਠਿੰਡਾ ਜੇਲ੍ਹ ਤੋਂ ਸੰਗਰੂਰ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਪਿਛਲੇ ਦਿਨੀਂ ਉਹ ਜੇਲ੍ਹ ਵਿੱਚ ਬੇਹੋਸ਼ ਹੋ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਪਟਿਆਲਾ ਦੇ ਸਿਵਲ ਹਸਪਤਾਲ ਲਿਆਂਦਾ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।