ਸੰਗਰੂਰ: ਘੱਗਰ ਦਰਿਆ 'ਚ ਪਾੜ ਪਏ ਨੂੰ 4 ਦਿਨ ਹੋ ਗਏ ਹਨ ਅਤੇ ਹੁਣ ਤੱਕ ਵੀ ਪ੍ਰਸ਼ਾਸਨ ਘੱਗਰ ਦੇ ਪਾਣੀ ਨੂੰ ਰੋਕਣ ਵਿੱਚ ਅਸਫ਼ਲ ਰਿਹਾ ਹੈ। ਪਾਣੀ ਹੁਣ ਸੜਕਾਂ 'ਤੇ ਆ ਗਿਆ ਹੈ ਜਿਸ ਦੇ ਚਲਦਿਆਂ ਲੋਕਾਂ ਦੀ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਵੀ ਅੱਜ ਮੌਕੇ ਦਾ ਜਾਇਜ਼ਾ ਲੈਣ ਪੁੱਜੇ ਹਨ।
ਘੱਗਰ ਦੇ ਕਹਿਰ ਕਾਰਨ ਕਿਸਾਨਾਂ ਦਾ ਹੁਣ ਤੱਕ ਬਹੁਤ ਨੁਕਸਾਨ ਹੋ ਗਿਆ ਹੈ। ਕਿਸਾਨ ਹੁਣ ਆਪਣੀ ਤੂੜੀ ਬਚਾਉਣ ਲਈ ਜੱਦੋ ਜਹਿਦ ਕਰ ਰਹੇ ਹਨ ਅਤੇ ਆਲੇ-ਦੁਆਲੇ ਮਿੱਟੀ ਦੇ ਨਾਲ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।