ਸੰਗਰੂਰ : ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ "ਆਪ" ਦੇ ਉਮੀਦਵਾਰ ਗੁਰਮੇਲ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਅਸਤੀਫੇ ਮਗਰੋ ਸੰਗਰੂਰ ਦੀ ਲੋਕ ਸਭਾ ਸੀਟ ਖ਼ਾਲੀ ਹੋਈ ਹੈ।
ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ 2013 ਵਿੱਚ "ਆਮ ਆਦਮੀ ਪਾਰਟੀ" ਵਿੱਚ ਸ਼ਾਮਲ ਹੋਏ ਸੀ ਜੋ ਕਿ ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤੱਕ ਸੇਵਾ ਨਿਭਾ ਚੁੱਕੇ ਹਨ। ਇਸ ਸਮੇਂ ਪਿੰਡ ਦੇ ਮੌਜੂਦਾ ਸਰਪੰਚ ਵੀ ਹਨ ਗੁਰਮੇਲ ਸਿੰਘ ਪੜ੍ਹੇ ਲਿਖੇ ਅਤੇ ਵਾਤਾਵਰਨ ਪ੍ਰੇਮੀ ਹਨ ਅਤੇ "ਆਪ" ਦੇ ਉਮੀਦਵਾਰ ਹਨ। ਉਹ 2008 ਤੋਂ ਲਗਾਤਾਰ ਪਲਾਂਟੇਸ਼ਨ ਡਰਾਈਵ ਚਲਾ ਰਹੇ ਹਨ।