ਪੰਜਾਬ

punjab

ETV Bharat / state

ਕੋਰੋਨਾ ਵਾਇਰਸ ਨੂੰ ਵੇਖਦਿਆਂ ਵਿਧਾਇਕਾਂ ਦੇ ਸਟੱਡੀ ਟੂਰ 'ਤੇ ਲੱਗੇ ਰੋਕ: ਹਰਪਾਲ ਚੀਮਾ - ਕਰੋਨਾ ਵਾਇਰਸ

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਨੂੰ ਵੇਖਦਿਆਂ ਵਿਧਾਇਕਾਂ ਦੇ ਸਟੱਡੀ ਟੂਰ 'ਤੇ ਲੱਗੇ ਸਰਕਾਰ ਨੂੰ ਰੋਕ ਲਗਾ ਦੇਣੀ ਚਾਹੀਦੀ ਹੈ।

harpal cheema
ਹਰਪਾਲ ਚੀਮਾ

By

Published : Mar 12, 2020, 11:49 PM IST

ਸੰਗਰੂਰ: ਪੰਜਾਬ ਸਰਕਾਰ ਵੱਲੋਂ ਆਪਣੇ ਵਿਧਾਇਕਾਂ ਨੂੰ ਸਟੱਡੀ ਟੂਰ ਦੇ ਲਈ ਚੁਣਿਆ ਗਿਆ ਹੈ ਤਾਂ ਜੋ ਉਹ ਦੂਜੇ ਦੇਸ਼ਾਂ ਵਿੱਚ ਜਾ ਕੇ ਵਿਧਾਨ ਸਭਾਵਾਂ ਨੂੰ ਸਮਝਣ ਅਤੇ ਇਸ ਦੇ ਨਾਲ ਹੀ ਉੱਥੇ ਸੰਵਿਧਾਨ ਸਿੱਖਿਆ ਗ੍ਰਹਿਣ ਕਰ ਸਕਣ ਅਤੇ ਮੁੱਦਿਆਂ ਉੱਤੇ ਆਪਣੇ ਪੱਖ ਰੱਖ ਸਕਣ।

ਵੇਖੋ ਵੀਡੀਓ

ਇਸੇ ਲਈ ਸਾਰੀ ਸਿੱਖਿਆ ਨੂੰ ਗ੍ਰਹਿਣ ਕਰਨ ਦੇ ਲਈ ਇੱਕ ਟੂਰ ਰੱਖਿਆ ਗਿਆ ਹੈ ਜਿਸ ਵਿੱਚ ਕਈ ਵਿਧਾਇਕਾਂ ਨੇ ਇਸ ਟੂਰ ਉੱਤੇ ਜਾਣ ਦੇ ਲਈ ਆਪਣਾ ਨਾਂਅ ਵੀ ਦਰਜ ਕਰਵਾਇਆ ਹੈ।

ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਪੰਜਾਬ ਸਰਕਾਰ ਨੂੰ ਇਹ ਬੇਨਤੀ ਕੀਤੀ ਹੈ ਕਿ ਕਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਨੂੰ ਟੂਰ ਰੱਦ ਕਰਨਾ ਚਾਹੀਦਾ ਹੈ, ਕਿਉਂਕਿ ਪੂਰੇ ਭਾਰਤ ਵਿੱਚ ਕਰੋਨਾ ਵਾਇਰਸ ਨੂੰ ਲੈ ਕੇ ਸੁਰੱਖਿਆ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਟੂਰ ਦੀ ਤਰੀਕ ਨੂੰ ਅੱਗੇ ਵਧਾਉਣਾ ਚਾਹੀਦਾ ਜਾਂ ਫਿਰ ਰੱਦ ਕਰਨਾ ਚਾਹੀਦਾ ਤਾਂ ਜੋ ਕਿਸੇ ਨੂੰ ਵੀ ਇਸ ਵਾਇਰਸ ਦੀ ਪਰੇਸ਼ਾਨੀ ਨਾ ਆ ਸਕੇ

ਦੱਸ ਦਈਏ ਕਿ ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ 73 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ ਜਿੰਨ੍ਹਾਂ ਵਿੱਚੋਂ ਇੱਕ ਦੀ ਮੌਤ ਵੀ ਹੋ ਗਈ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਕੋਰੋਨਾ ਨੂੰ ਮਹਾਮਾਰੀ ਐਲਾਨ ਦਿੱਤੀ ਹੈ।

ABOUT THE AUTHOR

...view details