ਪੰਜਾਬ

punjab

ETV Bharat / state

ਪੰਜਾਬ ਦਾ ਉਹੀ ਹਾਲ ਜੋ ਬਾਦਲਾਂ ਵੇਲੇ ਸੀ: ਹਰਪਾਲ ਚੀਮਾ - ਕੈਪਟਨ ਦੇ ਵਾਅਦਿਆਂ 'ਤੇ ਬੋਲੇ ਹਰਪਾਲ ਚੀਮਾ

ਪੰਜਾਬ ਵਿੱਚ ਕੈਪਟਨ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਜੋ ਹਾਲ ਅਕਾਲੀ ਦਲ ਸਰਕਾਰ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਨ ਉਹੀ ਹਾਲ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਨ।

ਹਰਪਾਲ ਚੀਮਾ
ਹਰਪਾਲ ਚੀਮਾ

By

Published : Jan 23, 2020, 4:05 PM IST

ਸੰਗਰੂਰ: ਕੈਪਟਨ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਜੋ ਹਾਲ ਅਕਾਲੀ ਦਲ ਸਰਕਾਰ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਨ ਉਹੀ ਹਾਲ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਨ। ਉਨ੍ਹਾਂ ਕਿਹਾ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਹਰ ਤਰ੍ਹਾਂ ਦਾ ਵਾਅਦੇ ਕੀਤੇ ਸਨ ਪਰ ਹਕੀਕੀ ਰੂਪ ਵਿੱਚ ਉਹ ਵਾਅਦੇ ਤਿੰਨ ਸਾਲਾਂ ਬਾਅਦ ਵੀ ਵਾਅਦੇ ਹੀ ਬਣੇ ਹੋਏ ਹਨ।

ਹਰਪਾਲ ਚੀਮਾ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਕੈਪਟਨ ਸਾਹਿਬ ਕਹਿੰਦੇ ਸਨ ਕਿ ਘਰ-ਘਰ ਨੌਕਰੀ ਦਿੱਤੀ ਜਾਵੇਗੀ ਪਰ ਹੁਣ ਤੱਕ ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਦਾ ਸ਼ਿਕਾਰ ਹਨ। ਉੱਥੇ ਹੀ ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਸੀ ਕਿ ਮਾਫ਼ੀਆ ਰਾਜ ਪੰਜਾਬ ਦੇ ਵਿੱਚੋਂ ਖ਼ਤਮ ਕਰ ਦਿੱਤਾ ਜਾਵੇਗਾ ਪਰ ਹੁਣ ਵੀ ਉਹ ਮਾਫੀਆ ਰਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: 11 ਫਰਵਰੀ ਨੂੰ ਜਦੋਂ ਨਤੀਜੇ ਆਉਣਗੇ ਤਾਂ ਸਾਰੀਆਂ ਉਮੀਦਾਂ 'ਤੇ ਪਾਣੀ ਫਿਰ ਜਾਵੇਗਾ: ਭਗਵੰਤ ਮਾਨ

ਬਿਜਲੀ ਦੇ ਮੁੱਦੇ 'ਤੇ ਸਰਕਾਰ ਨੂੰ ਕਰਖੇ ਹੱਥੀ ਲੈਂਦਿਆਂ ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਬਿਜਲੀ ਦੀਆਂ ਦਰਾਂ ਵਿੱਚ ਕਟੌਤੀ ਕੀਤੀ ਜਾਵੇਗੀ ਪਰ ਇਸ ਦੇ ਉਲਟ ਸਰਕਾਰ ਦੇ ਆਉਣ ਤੋਂ ਬਾਅਦ 12 ਵਾਰ ਬਿਜਲੀ ਦਰਾਂ ਵਿੱਚ ਵਾਧਾ ਹੋ ਚੁੱਕਿਆ ਹੈ।

ABOUT THE AUTHOR

...view details