ਮਾਨਸਾ: ਬਠਿੰਡਾ ਤੋਂ ਲੋਕ ਸਭਾ ਸੀਟ ਦੀ ਉਮੀਦਵਾਰ ਹਰਸਿਮਰਤ ਬਾਦਲ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਮਾਨਸਾ ਗਈ। ਇਸ ਦੌਰਾਨ ਹਰਸਿਮਰਤ ਬਾਦਲ ਨੇ ਕੈਪਟਨ ਵਲੋਂ ਮੰਡੀ ਦਾ ਦੌਰਾ ਕਰਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਰ ਮੰਡੀਆਂ 'ਚ ਆਉਣਾ ਹੀ ਪਿਆ।
ਆਖਰ ਕਰਨਾ ਹੀ ਪਿਆ ਕੈਪਟਨ ਨੂੰ ਮੰਡੀਆਂ ਦਾ ਦੌਰਾ: ਹਰਸਿਮਰਤ ਬਾਦਲ - lok sabha election
ਲੋਕ ਸਭਾ ਚੋਣਾਂ ਨੂੰ ਲੈ ਸਿਆਸੀ ਮਾਹੌਲ ਭੱਖਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿਆਸੀ ਆਗੂਆਂ ਦਾ ਵਿਰੋਧੀ ਧਿਰਾਂ 'ਤੇ ਤਿੱਖਾ ਸ਼ਬਦੀ ਹਮਲਾ ਜਾਰੀ ਹੈ, ਤੇ ਨਾਲ ਹੀ ਉਮੀਦਵਾਰਾਂ ਦੀ ਪਾਰਟੀ ਵਰਕਰਾਂ ਨਾਲ ਮਿਲਣੀ ਦਾ ਦੌਰ ਵੀ ਚੱਲ ਰਿਹਾ ਹੈ।
ਦਰਅਸਲ, ਪਿਛਲੇ ਦਿਨੀਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਬਠਿੰਡਾ ਦੀ ਅਨਾਜ ਮੰਡੀਆਂ 'ਚ ਅਚਾਨਕ ਰੇਡ ਕੀਤੀ। ਇਸ ਦੌਰਾਨ ਉਨ੍ਹਾਂ ਕਣਕ ਦੀ ਨਮੀਂ ਚੈਕ ਕਰਨ ਵਾਲੀ ਮਸ਼ੀਨਾਂ ਵਿੱਚ ਗੜਬੜੀ ਹੋਣ ਦਾ ਪਰਦਾਫਾਸ਼ ਕੀਤਾ ਸੀ। ਇਸ ਦੇ ਨਾਲ ਹੀ ਕਿਸਾਨ ਨਮੀਂ ਤੋਂ ਪਰੇਸ਼ਾਨ ਹੋ ਕੇ 10 ਦਿਨ ਤੋਂ ਮੰਡੀਆਂ 'ਚ ਪਰੇਸ਼ਾਨ ਹੋ ਰਹੇ ਸਨ।
ਇਸ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆਈ ਤੇ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਆ ਕੇ ਮਸ਼ੀਨਾਂ ਦੀ ਜਾਂਚ ਕੀਤੀ। ਇਸ ਮਾਮਲੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਮੰਡੀਆਂ ਆਏ ਹਨ ਪਰ ਕਿਸਾਨਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ।