ਸੰਗਰੂਰ :ਇਸ ਨੂੰ ਲੈ ਕੇ ਸਾਡੇ ਵਲੋਂ ਮਲੇਰਕੋਟਲਾ ਘਰੇਲੂ ਮਹਿਲਾਵਾਂ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ ਤੇ ਉਨ੍ਹਾਂ ਤੋਂ ਜਾਣਿਆ ਗਿਆ ਕਿ ਆਖਿਰਕਾਰ ਵੱਡੇ-ਵੱਡੇ ਲੱਗਦੇ ਬਿਜਲੀ ਦੇ ਕੱਟਾਂ ਤੋਂ ਉਨ੍ਹਾਂ ਨੂੰ ਕਿਹੜੀਆਂ ਕਿਹੜੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਨੇ।
ਘਰੇਲੂ ਮਹਿਲਾਵਾਂ ਦਾ ਕਹਿਣਾ ਹੈ ਕਿ ਸਭ ਤੋਂ ਪਹਿਲਾਂ ਤਾਂ ਬਿਜਲੀ ਨਾ ਆਉਣ ਕਰਕੇ ਨਲਾਂ ਦੇ ਵਿੱਚ ਨਗਰ ਕੌਂਸਲ ਵੱਲੋਂ ਪਾਣੀ ਦੀ ਸਪਲਾਈ ਬੰਦ ਹੋ ਜਾਂਦੀ ਹੈ। ਜਿਸ ਕਰਕੇ ਘਰੇਲੂ ਕੰਮ ਕਾਫ਼ੀ ਖ਼ਰਾਬ ਹੋ ਜਾਂਦੇ ਨੇ।
ਪੰਜਾਬ 'ਚ ਬਿਜਲੀ ਸੰਕਟ ਤੋਂ ਤੰਗ ਘਰੇਲੂ ਮਹਿਲਾਵਾਂ ਇਨ੍ਹਾਂ ਮਹਿਲਾਵਾਂ ਦਾ ਵੀ ਕਹਿਣਾ ਹੈ ਕਿ ਇਸ ਵੱਡੇ-ਵੱਡੇ ਬਿਜਲੀ ਦੇ ਕੱਟਾਂ ਕਰਕੇ ਬੱਚਿਆਂ ਤੇ ਬਜ਼ੁਰਗਾਂ ਨੂੰ ਗਰਮੀ ਵਿੱਚ ਰਹਿਣਾ ਬਹੁਤ ਜ਼ਿਆਦਾ ਮੁਸ਼ਕਲ ਜਾਪਦਾ ਹੈ ਕਿਉਂਕਿ ਬਹੁਤ ਜ਼ਿਆਦਾ ਗ਼ਰੀਬ ਹੋਣ ਦੇ ਕਾਰਨ ਉਨ੍ਹਾਂ ਕੋਲ ਇੰਨਵੈਟਰ ਲੰਘਾਉਣ ਜੋਗੇ ਵੀ ਪੈਸੇ ਨਹੀਂ ਹਨ ਅਤੇ ਉਨ੍ਹਾਂ ਨੂੰ ਮਜਬੂਰੀ ਵਸ ਗਰਮੀ 'ਚ ਬਿਨਾਂ ਬਿਜਲੀ ਦੇ ਰਹਿਣ ਲਈ ਦਿਨ ਕੱਟਣੇ ਪੈ ਰਹੇ ਨੇ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਵੱਲੋਂ ਪਾਰਟੀ ਬਦਲਣਾ ਕੋਈ ਨਵੀਂ ਗੱਲ ਨਹੀਂ- ਭਾਜਪਾ
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਵੱਡੇ-ਵੱਡੇ ਬਿਜਲੀ ਕੱਟਾਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਅਤੇ ਪਹਿਲੇ ਸਮੇਂ ਵਾਂਗ ਬਿਜਲੀ ਪੂਰੀ ਦਿੱਤੀ ਜਾਵੇ ਤਾਂ ਇਸ ਗਰਮੀ ਦੇ ਤਪਦੇ ਮੌਸਮ ਤੋਂ ਕੁਝ ਰਾਹਤ ਮਿਲ ਸਕੇ।